ਕਿਸਾਨਾਂ ਦੇ ਵਧਦੇ ਸੰਘਰਸ਼ ਨੂੰ ਵੇਖਦਿਆਂ ਪੁਲਿਸ ਨੇ ਸੁਰੱਖਿਆ ਬਲ 'ਚ ਕੀਤਾ ਵਾਧਾ
Published : Dec 13, 2020, 3:01 pm IST
Updated : Dec 13, 2020, 3:01 pm IST
SHARE ARTICLE
farmer
farmer

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਨੂੰ ਅਸੁਵਿਧਾ ਨਾ ਆਵੇ, ਇਸ ਲਈ ਉਪਾਅ ਵੀ ਕੀਤੇ ਗਏ ਹਨ।

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੁਣ ਕਿਸਾਨਾਂ ਵੱਲੋਂ ਜੈਪੁਰ ਨੈਸ਼ਨਲ ਹਾਈਵੇ-8 ਨੂੰ ਰੋਕਣ ਦੀ ਯੋਜਨਾ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ। ਇਸ ਦੌਰਾਨ ਪੁਲਿਸ ਨੇ ਫੋਰਸ ਤਾਇਨਾਤ ਕਰਕੇ ਤੇ ਠੋਸ ਰੁਕਾਵਟਾਂ ਪਾ ਕੇ ਸੁਰੱਖਿਆ ਪ੍ਰਬੰਧਾਂ 'ਚ ਵਾਧਾ ਕੀਤਾ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਨੂੰ ਅਸੁਵਿਧਾ ਨਾ ਆਵੇ, ਇਸ ਲਈ ਉਪਾਅ ਵੀ ਕੀਤੇ ਗਏ ਹਨ।

border

ਕਿਸਾਨਾਂ ਵੱਲੋਂ ਪਿਛਲੇ 17 ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕੌਮੀ ਰਾਜਧਾਨੀ ਦੇ ਸਿੰਘੂ ਤੇ ਟਿੱਕਰੀ ਸਮੇਤ ਵੱਖ-ਵੱਖ ਹੋਰ ਸਰਹੱਦੀ ਬਿੰਦੂਆਂ 'ਤੇ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਜਾਰੀ ਹੈ। ਕਿਸਾਨ ਦੀ ਕੇਂਦਰ ਤੋਂ ਮੰਗ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। 

delhi police

ਜਿਕਰਯੋਗ ਹੈ ਕਿ ਕਿਸਾਨ ਯੂਨੀਅਨ ਦੀ ਪੰਜਾਬ ਇਕਾਈ ਨੇ ਐਤਵਾਰ ਨੂੰ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ, ਕਿਸਾਨ ਜੱਥੇਬੰਦੀਆਂ ਨੇ 14 ਦਸੰਬਰ ਨੂੰ ਦੇਸ਼ ਭਰ ਦੇ ਜ਼ਿਲ੍ਹਾ ਹੈਡਕੁਆਟਰਾਂ ਵਿੱਚ ਧਰਨੇ ਪ੍ਰਦਰਸ਼ਨ ਤੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਦੀ ਘੇਰਾਬੰਦੀ ਦੀ ਰਣਨੀਤੀ ਬਣਾਉਣ ਲਈ ਸ਼ੁਰੂਆਤ ਕੀਤੀ ਹੈ।

Farmers Protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement