
ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਇੱਕਜੁੱਟ ਹੋ ਚੁੱਕੇ ਹਨ
ਨਵੀਂ ਦਿੱਲੀ : ਹਰਦੀਪ ਸਿੰਘ ਭੋਗਲ : ਹੌਬੀ ਧਾਲੀਵਾਲ ਨੇ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਿਸਾਨ ਕੇਂਦਰ ਕੋਲ ਜਿਸ ਕਰਵਾਉਣ ਆਏ ਹਨ ਅਤੇ ਜੈਸ ਕਰਵਾ ਕੇ ਹੀ ਜਾਣਗੇ । ਹੌਬੀ ਧਾਲੀਵਾਲ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੋਦੀ ਸਰਕਾਰ ਨੂੰ ਸਿੱਧਾ ਲਲਕਾਦਿਆਂ ਕਿਹਾ ਕਿ ਸਾਡੀ ਜਿੱਤ ਯਕੀਨੀ ਹੈ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਕਾਨੂੰਨ ਬਣਾਇਆ ਹੈ, ਉਹ ਕਾਨੂੰਨ ਕਿਸਾਨਾਂ ਨੂੰ ਨਹੀਂ ਪਸੰਦ ਤਾਂ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈ ਲੈਣਾ ਚਾਹੀਦਾ ਹੈ। ਕੇਂਦਰ ਸਰਕਾਰ ਸਾਡੇ ਨਾਲ ਚੰਗਾ ਕਰਨਾ ਚਾਹੁੰਦੀ ਹੈ ਪਰ ਅਸੀਂ ਚੰਗਾ ਨਹੀਂ ਕਰਵਾਉਣਾ। ਕੇਂਦਰ ਸਰਕਾਰ ਕਿਸ ਗੱਲ ਦੀ ਜਿੱਦ ਤੇ ਅੜੀ ਹੋਈ ਹੈ , ਇਹੀ ਕਾਨੂੰਨ ਪੰਜ ਸਾਲ ਬਾਅਦ ਕਰ ਲਓ ।
photoਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਇੱਕਜੁੱਟ ਹੋ ਚੁੱਕੇ ਹਨ ,ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਮੁੜਨਗੇ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ ਇਨ੍ਹਾਂ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਕਰਨ ਦੀ ਨੀਅਤ ਲਾਈ ਬੈਠੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਹੁਣ ਦੇਸ਼ ਦੇ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ ।