ਰਾਜਸਥਾਨ ਦੇ ਕਿਸਾਨਾਂ ਨੇ ਕੀਤਾ ਦਿੱਲੀ ਵੱਲ ਕੂਚ, ਸ਼ਾਹਜਹਾਨਪੁਰ 'ਚ ਲਾਇਆ ਜਾਮ
Published : Dec 13, 2020, 5:14 pm IST
Updated : Dec 13, 2020, 5:14 pm IST
SHARE ARTICLE
delhi
delhi

ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ।

ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਰਾਜਸਥਾਨ ਵਾਲੇ ਪਾਸਿਓਂ ਵੀ ਕਿਸਾਨਾਂ ਨੇ ਧਾਵਾ ਬੋਲਿਆ ਹੈ। ਐਤਵਾਰ ਸਵੇਰੇ ਰਾਜਸਥਾਨ ਤੋਂ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਕੂਚ ਕੀਤਾ। ਉਹ ਜੈਪੁਰ-ਦਿੱਲੀ ਹਾਈਵੇ ਨੂੰ ਜਾਮ ਕਰਨ ਨਿਕਲੇ ਹਨ। ਕਿਸਾਨਾਂ ਨੇ ਰਾਜਸਥਾਨ ਦੇ ਸ਼ਾਹਜਹਾਨਪੁਰ ਵਿੱਚ ਹਰਿਆਣਾ ਬਾਰਡਰ ਨੇੜੇ ਜਾਮ ਲਾਇਆ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ।

Kisan Mazdoor Sangarsh Committee begin journey to Delhi Protest

ਇਸ ਕਾਰਨ ਦਿੱਲੀ ਜੈਪੁਰ ਨੈਸ਼ਨਲ ਹਾਈਵੇ 'ਤੇ ਆਵਾਜਾਈ ਠੱਪ ਹੋ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਬਹਿਰੋਡ ਤੋਂ ਗੱਡੀਆਂ ਨੂੰ ਡਾਈਵਰਟ ਕਰ ਦਿੱਤਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਹਾਈਵੇ 'ਤੇ ਲੰਬਾ ਜਾਮ ਲੱਗ ਗਿਆ ਹੈ। ਕਿਸਾਨ ਹੁਣ ਦਿੱਲੀ ਨੂੰ ਚੁਫਰਿਓਂ ਘੇਰਨਾ ਚਾਹੁੰਦੇ ਹਨ।

delhi traffic police

ਮਿਲੀ ਜਾਣਕਾਰੀ ਦੇ ਮੁਤਾਬਿਕ ਰੇਵਾੜੀ ਦੇ ਐਸਪੀ ਅਭਿਸ਼ੇਕ ਜੋਰਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਰਾਜਸਥਾਨ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾਈ ਰੱਖ ਰਹੀ ਹੈ। ਇੱਥੇ ਧਾਰਾ-144 ਲਾਗੂ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਨਾ ਤਾਂ ਇੱਥੇ ਇਕੱਠੇ ਹੋਣ ਦਿੱਤਾ ਜਾਵੇਗਾ ਤੇ ਨਾ ਹੀ ਉਨ੍ਹਾਂ ਨੂੰ ਅੱਗੇ ਵਧਣ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement