ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਜੰਤਰ-ਮੰਤਰ ਧਰਨੇ 'ਚ ਪਹੁੰਚੇ ਸ਼ਸ਼ੀ ਥਰੂਰ
Published : Dec 13, 2020, 3:31 pm IST
Updated : Dec 13, 2020, 3:31 pm IST
SHARE ARTICLE
Shashi Tharoor
Shashi Tharoor

ਕਿਸਾਨਾਂ ਦਾ ਮੁੱਦਾ ਹੱਲ ਹੋਣਾ ਚਾਹੀਦਾ ਹੈ ਤੇ ਸੰਸਦ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਤੀਸਰੇ ਹਫ਼ਤੇ ਤੋਂ ਸ਼ੁਰੂ ਹੋ ਜਾਣਾ ਚਾਹੀਦਾ ਸੀ।

ਨਵੀਂ ਦਿੱਲੀ- ਨਵੇਂ ਖੇਤੀਬਾੜੀ ਕਾਨੂੰਨਾਂ ਸੰਬੰਧੀ ਚੱਲ ਰਿਹਾ ਕਿਸਾਨੀ ਅੰਦੋਲਨ  ਅੱਜ 18 ਵਾਂ ਦਿਨ ਵਿੱਚ ਦਾਖ਼ਿਲ ਹੋ ਗਿਆ ਹੈ। ਕਿਸਾਨ ਅਜੇ ਵੀ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਇਸ ਦੌਰਾਨ, ਐਤਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਸੋਮ ਪ੍ਰਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਰਹੇ ਹਨ।

amit shah

ਇਸ ਦੇ ਨਾਲ, ਹੋਰ ਨੇਤਾ ਇਕੱਠੇ ਹੋਏ ਹਨ। ਦੱਸ ਦੇਈਏ ਕਿ ਕਿਸਾਨਾਂ ਦੀ ਲਹਿਰ ਦਿਨੋ ਦਿਨ ਨਵਾਂ ਰੂਪ ਧਾਰਨ ਕਰ ਰਹੀ ਹੈ। ਕਿਸਾਨ ਯੂਨੀਅਨ ਦੀ ਪੰਜਾਬ ਇਕਾਈ ਨੇ ਸ਼ਨੀਵਾਰ ਨੂੰ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਸੀ।

delhi

ਸੰਗਠਨ ਨੇ ਹੁਣ ਐਤਵਾਰ ਨੂੰ ਰਾਜ ਮਾਰਗ ‘ਤੇ ਅੰਦੋਲਨ ਰੋਕਣ ਦੀ ਗੱਲ ਕੀਤੀ ਹੈ। ਇਸ ਦੌਰਾਨ ਕਾਂਗਰਸ ਦੇ ਨੇਤਾ ਸ਼ਸ਼ੀ ਥਰੂਰ ਦਿੱਲੀ ਦੇ ਜੰਤਰ-ਮੰਤਰ ਵਿਖੇ ਪੰਜਾਬ ਤੋਂ ਪਾਰਟੀ ਸੰਸਦ ਮੈਂਬਰਾਂ ਵੱਲੋਂ ਲਗਾਏ ਗਏ ਧਰਨੇ ਵਿੱਚ ਸ਼ਾਮਲ ਹੋਏ। 

sasshi

ਇਸ ਮੌਕੇ ਕਾਂਗਰਸ ਦੇ ਸੀਨੀਅਰ ਲੀਡਰ ਸ਼ਸ਼ੀ ਥਰੂਰ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਇਨ੍ਹਾਂ ਸੰਸਦ ਮੈਂਬਰਾਂ ਤੇ ਵਿਧਾਇਕਾਂ ਵਿਚਕਾਰ ਪੁੱਜੇ
ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਮੁੱਦਾ ਹੱਲ ਹੋਣਾ ਚਾਹੀਦਾ ਹੈ ਤੇ ਸੰਸਦ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਤੀਸਰੇ ਹਫ਼ਤੇ ਤੋਂ ਸ਼ੁਰੂ ਹੋ ਜਾਣਾ ਚਾਹੀਦਾ ਸੀ।

ਦੱਸ ਦੇਈਏ ਕਿ 14 ਦਸੰਬਰ ਨੂੰ, ਕਿਸਾਨ ਜੱਥੇਬੰਦੀਆਂ ਨੇ ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਘੇਰਨ ਲਈ ਰਣਨੀਤੀ ਤਿਆਰ ਕੀਤੀ ਹੈ। ਕਿਸਾਨ ਆਗੂ ਜੋ ਦਿੱਲੀ ਦੀ ਸਿੰਘੂ ਸਰਹੱਦ 'ਤੇ ਇਕੱਠੇ ਹੋਏ ਸਨ, ਸ਼ਨੀਵਾਰ ਸਵੇਰ ਤੋਂ ਟ੍ਰੇਡ-ਬੈਕ ਯੂਨੀਅਨ, ਰੇਲ-ਟਰਾਂਸਪੋਰਟ ਯੂਨੀਅਨ, ਪੈਂਟ੍ਰੋਲ ਪੰਪ ਸੰਗਠਨ ਆਦਿ ਦੇ ਅਹੁਦੇਦਾਰਾਂ ਦਾ ਸਮਰਥਨ ਲੈਣ ਲਈ ਰਵਾਨਾ ਹੋ ਗਏ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement