
''ਇਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ, ਤੁਹਾਡੇ ਆਉਣ ਵਾਲੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ''
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਨਾਜ਼ ਕੌਰ ਸੰਧੂ ਨੂੰ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ 'ਤੇ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਤੁਹਾਡੇ ਆਉਣ ਵਾਲੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
Congratulations to Harnaaz Sandhu on being crowned as #MissUniverse2021. Once again a daughter of India makes the nation proud.
— Capt.Amarinder Singh (@capt_amarinder) December 13, 2021
Best wishes for all your future endeavours beta! pic.twitter.com/RH8CWNKbdT
ਦੱਸ ਦੇਈਏ ਕਿ ਭਾਰਤ ਦੀ ਧੀ ਹਰਨਾਜ਼ ਕੌਰ ਸੰਧੂ ਨੇ 70ਵੇਂ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਨੇ 21 ਸਾਲ ਦੇ ਲੰਬੇ ਸਮੇਂ ਬਾਅਦ ਇਹ ਖਿਤਾਬ ਜਿੱਤਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਸੋਮਵਾਰ ਸਵੇਰੇ ਇਜ਼ਰਾਈਲ ਦੇ ਇਲਾਟ ਵਿੱਚ ਆਯੋਜਿਤ ਕੀਤਾ ਗਿਆ ਸੀ।
Harnaaz Kaur Sandhu
ਇਸ ਮੁਕਾਬਲੇ ਵਿੱਚ ਭਾਰਤ ਦੀ ਹਰਨਾਜ਼ ਕੌਰ ਪਹਿਲਾ ਸਥਾਨ ਹਾਸਲ ਕਰਕੇ ਮਿਸ ਯੂਨੀਵਰਸ 2021 ਬਣ ਗਈ ਹੈ। ਹਰਨਾਜ਼ ਤੋਂ ਪਹਿਲਾਂ ਇਹ ਖਿਤਾਬ 1994 ਵਿੱਚ ਸੁਸ਼ਮਿਤਾ ਸੇਨ ਅਤੇ 2000 ਵਿੱਚ ਲਾਰਾ ਦੱਤਾ ਨੇ ਜਿੱਤਿਆ ਸੀ। ਭਾਰਤ ਨੇ ਹੁਣ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ।
Harnaaz Kaur Sandhu