CBSE ਪ੍ਰੀਖਿਆ 'ਚ ਔਰਤ ਨੂੰ ਲੈ ਕੇ ਪੁੱਛਿਆ ਗਿਆ ਇਤਰਾਜ਼ਯੋਗ ਸਵਾਲ, ਵਿਵਾਦ ਵਧਣ ਤੋਂ ਬਾਅਦ ਮੰਨੀ ਗਲਤੀ
Published : Dec 13, 2021, 4:10 pm IST
Updated : Dec 13, 2021, 4:10 pm IST
SHARE ARTICLE
CBSE
CBSE

ਸੀਬੀਐਸਈ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਗਰੇਜ਼ੀ ਦੇ ਪੇਪਰ ਵਿਚ ਪੁੱਛੇ ਗਏ ਇਤਰਾਜ਼ਯੋਗ ਸਵਾਲ ਨੂੰ ਹਟਾ ਦਿੱਤਾ ਹੈ।

ਨਵੀਂ ਦਿੱਲੀ: ਸੀਬੀਐਸਈ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਗਰੇਜ਼ੀ ਦੇ ਪੇਪਰ ਵਿਚ ਪੁੱਛੇ ਗਏ ਇਤਰਾਜ਼ਯੋਗ ਸਵਾਲ ਨੂੰ ਹਟਾ ਦਿੱਤਾ ਹੈ। ਸੀਬੀਐਸਈ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ 11 ਦਸੰਬਰ ਨੂੰ ਹੋਈ ਪ੍ਰੀਖਿਆ ਵਿਚ ਪੁੱਛਿਆ ਗਿਆ ਸਵਾਲ ਸਾਡੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਹੀਂ ਸਨ। ਇਸ 'ਤੇ ਉੱਠ ਰਹੇ ਸਵਾਲਾਂ ਨੂੰ ਕਮੇਟੀ ਕੋਲ ਭੇਜ ਦਿੱਤਾ ਗਿਆ।

CBSECBSE

ਕਮੇਟੀ ਨੇ ਇਸ ਪ੍ਰਸ਼ਨ ਨੂੰ ਹਟਾਉਣ ਅਤੇ ਇਸ ਦੇ ਲਈ ਵਿਦਿਆਰਥੀਆਂ ਨੂੰ ਪੂਰੇ ਅੰਕ ਦੇਣ ਦਾ ਫੈਸਲਾ ਕੀਤਾ ਹੈ। ਉਧਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੋਕ ਸਭਾ ਵਿਚ ਇਸ ਇਤਰਾਜ਼ਯੋਗ ਸਵਾਲ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ।

Tweet
Tweet

ਸੋਨੀਆ ਗਾਂਧੀ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਅਤੇ ਸੀਬੀਐਸਈ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਗਲਤੀ ਦੁਬਾਰਾ ਨਾ ਹੋਵੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਟਵੀਟ ਕਰਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ।

Sonia GandhiSonia Gandhi

ਦਰਅਸਲ ਕੇਂਦਰੀ ਮਾਧਿਅਮ ਸਿੱਖਿਆ (ਸੀਬੀਐਸਈ) ਦੀ 10ਵੀਂ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਵਿਚ ਪੁੱਛੇ ਗਏ ਇਕ ਪੈਰ੍ਹੇ ਦੀਆਂ ਕੁਝ ਲਾਈਨਾਂ 'ਤੇ ਕਾਫੀ ਇਤਰਾਜ਼ ਜਤਾਇਆ ਜਾ ਰਿਹਾ ਹੈ। ਜਿਸ ਪੈਸੇਜ ਅਤੇ ਉਸ ਦੇ ਪ੍ਰਸ਼ਨਾਂ ਨੂੰ ਹਟਾਇਆ ਗਿਆ ਹੈ, ਉਸ ਵਿਚ ਔਰਤਾਂ ਨੂੰ ਲੈ ਕੇ ਕਈ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਵਿਚ ਲਿਖਿਆ ਗਿਆ ਸੀ ਕਿ ਉਹ ਆਪਣੀ ਦੁਨੀਆ ਵਿਚ ਰਹਿੰਦੀ ਹੈ। ਅੱਜ ਦੀਆਂ ਔਰਤਾਂ ਆਪਣੇ ਪਤੀ ਦੀ ਗੱਲ ਨਹੀਂ ਸੁਣਦੀਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement