
ਹਾਦਸੇ ਵਿੱਚ ਸ਼ਾਮਲ ਟਰਾਲੇ ਦੇ ਮਾਲਕ ਅਤੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ ਸਾਂਝੇ ਤੌਰ 'ਤੇ ਦੇਣਗੇ ਮੁਆਵਜ਼ਾ
ਠਾਣੇ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (ਐਮ.ਏ.ਸੀ.ਟੀ.) ਨੇ 2020 ਵਿੱਚ ਇੱਕ ਮੋਟਰਸਾਈਕਲ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ 65.62 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ।
ਐਮ.ਏ.ਸੀ.ਟੀ. ਦੇ ਮੈਂਬਰ ਐਚ.ਐਮ. ਭੋਸਲੇ ਨੇ ਹਾਦਸੇ ਵਿੱਚ ਸ਼ਾਮਲ ਵਾਹਨ ਦੇ ਮਾਲਕ ਅਤੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ ਨੂੰ ਸਾਂਝੇ ਤੌਰ 'ਤੇ ਮੁਕੱਦਮਾ ਦਾਇਰ ਕਰਨ ਦੀ ਮਿਤੀ ਤੋਂ ਅੱਠ ਪ੍ਰਤੀਸ਼ਤ ਸਲਾਨਾ ਵਿਆਜ ਦਰ ਦੇ ਨਾਲ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ।
ਇਹ ਹੁਕਮ 16 ਨਵੰਬਰ ਨੂੰ ਦਿੱਤੇ ਗਏ ਸਨ, ਜਿਸ ਦੀ ਕਾਪੀ ਸੋਮਵਾਰ ਨੂੰ ਉਪਲਬਧ ਕਰਵਾਈ ਗਈ ਸੀ।
ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਐਡਵੋਕੇਟ ਐਸ.ਟੀ.ਕਦਮ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ 18 ਮਾਰਚ 2020 ਦੀ ਰਾਤ ਨੂੰ ਸੰਦੇਸ਼ ਸ਼ਿੰਦੇ (35) ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਕੋਪਰਖੈਰਣੇ ਜਾ ਰਿਹਾ ਸੀ, ਜਦੋਂ ਇੱਕ ਟਰਾਲੇ ਨੇ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਵਕੀਲ ਨੇ ਦੱਸਿਆ ਕਿ ਸ਼ਿੰਦੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ, ਅਤੇ 32,655 ਰੁਪਏ ਪ੍ਰਤੀ ਮਹੀਨਾ ਕਮਾਉਂਦਾ ਸੀ। ਉਹ ਪਰਿਵਾਰ ਦੇ ਗੁਜ਼ਾਰੇ ਦਾ ਇੱਕੋ-ਇੱਕ ਸਹਾਰਾ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਮਾਂ ਛੱਡ ਗਿਆ ਹੈ।