Jammu and Kashmi News: ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ, ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਮਨਜ਼ੂਰੀ

By : GAGANDEEP

Published : Dec 13, 2023, 10:53 am IST
Updated : Dec 13, 2023, 10:53 am IST
SHARE ARTICLE
Anand Marriage Act implemented in Jammu and Kashmi news in punjabi
Anand Marriage Act implemented in Jammu and Kashmi news in punjabi

Jammu and Kashmi News:  ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ

Anand Marriage Act implemented in Jammu and Kashmi news in punjabi: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਵੀ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।  ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ ਮੈਰਿਜ ਐਕਟ ਦੇਸ਼ ’ਚ ਪਹਿਲਾਂ ਤੋਂ ਲਾਗੂ ਹੈ ਪਰ ਧਾਰਾ 370 ਕਾਰਨ ਜੰਮੂ ਕਸ਼ਮੀਰ ’ਚ ਇਹ ਲਾਗੂ ਨਹੀਂ ਸੀ। ਪੰਜ ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ  

ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ। ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫ਼ਤ ਜਾਰੀ ਕਰਨਗੇ।

ਇਹ ਵੀ ਪੜ੍ਹੋ: Ravi Uppal News: ਮਹਾਦੇਵ ਬੁੱਕ ਆਨਲਾਈਨ ਸੱਟੇਬਾਜ਼ੀ 'ਚ ਮੁਲਜ਼ਮ ਰਵੀ ਉੱਪਲ ਨੂੰ ਦੁਬਈ ਪੁਲਿਸ ਨੇ ਕੀਤਾ ਗਿ੍ਫ਼ਤਾਰ 

ਵਰਣਨਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਕਰੀਬ ਸਾਢੇ ਛੇ ਲੱਖ ਸਿੱਖ ਭਾਈਚਾਰੇ ਦੀ ਆਬਾਦੀ ਹੈ, ਜਿਸ ਵਿਚ ਕਸ਼ਮੀਰ ਦੇ 105 ਪਿੰਡਾਂ ਵਿਚ ਸਿੱਖ ਭਾਈਚਾਰਾ ਮੌਜੂਦ ਹੈ, ਪੁਣਛ, ਰਾਜੌਰੀ, ਜੰਮੂ ਅਤੇ ਕਠੂਆ ਵਿਚ ਵੀ ਸਿੱਖ ਭਾਈਚਾਰੇ ਦੀ ਆਬਾਦੀ ਹੈ। ਸਿੱਖਾਂ ਨੇ ਇਸ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement