Mohan Yadav took oath as CM: ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ
Published : Dec 13, 2023, 7:36 pm IST
Updated : Dec 13, 2023, 7:36 pm IST
SHARE ARTICLE
Mohan Yadav took oath as the Chief Minister of Madhya Pradesh
Mohan Yadav took oath as the Chief Minister of Madhya Pradesh

ਰਾਜਪਾਲ ਨੇ ਜਗਦੀਸ਼ ਦੇਵੜਾ (ਮੰਦਸੌਰ ਦੇ ਮਲਹਾਰਗੜ੍ਹ ਤੋਂ ਵਿਧਾਇਕ) ਅਤੇ ਰਾਜੇਂਦਰ ਸ਼ੁਕਲਾ (ਰੀਵਾ ਤੋਂ ਵਿਧਾਇਕ) ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।

Mohan Yadav took oath as CM: ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦੇ ਨੇਤਾ ਅਤੇ ਉਜੈਨ ਦਖਣੀ ਤੋਂ ਵਿਧਾਇਕ ਮੋਹਨ ਯਾਦਵ ਨੇ ਬੁਧਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਰਾਜਪਾਲ ਮੰਗੂਭਾਈ ਪਟੇਲ ਨੇ ਰਾਜਧਾਨੀ ਭੋਪਾਲ ਦੇ ਲਾਲ ਪਰੇਡ ਗਰਾਊਂਡ ’ਚ ਮੋਹਨ ਯਾਦਵ (58) ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਜਪਾਲ ਨੇ ਜਗਦੀਸ਼ ਦੇਵੜਾ (ਮੰਦਸੌਰ ਦੇ ਮਲਹਾਰਗੜ੍ਹ ਤੋਂ ਵਿਧਾਇਕ) ਅਤੇ ਰਾਜੇਂਦਰ ਸ਼ੁਕਲਾ (ਰੀਵਾ ਤੋਂ ਵਿਧਾਇਕ) ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ।

ਇਸ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ।
ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ, ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਅਤੇ ਨਿਤਿਨ ਗਡਕਰੀ ਵੀ ਮੌਜੂਦ ਸਨ।

ਯਾਦਵ ਨੇ ਸਹੁੰ ਚੁੱਕ ਪ੍ਰੋਗਰਾਮ ’ਚ ਜਾਣ ਤੋਂ ਪਹਿਲਾਂ ਭੋਪਾਲ ਦੇ ਇਕ ਮੰਦਰ ’ਚ ਪੂਜਾ ਕੀਤੀ। ਉਨ੍ਹਾਂ ਨੇ ਜਨਸੰਘ ਦੇ ਸੰਸਥਾਪਕ ਮੈਂਬਰਾਂ ’ਚੋਂ ਇਕ ਪੰਡਿਤ ਦੀਨਦਿਆਲ ਉਪਾਧਿਆਏ ਅਤੇ ਭਾਜਪਾ ਦੇ ਸੰਸਥਾਪਕ ਵਿਚਾਰਕ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਦੇਸ਼ ਭਾਜਪਾ ਦਫ਼ਤਰ ਦਾ ਦੌਰਾ ਵੀ ਕੀਤਾ। ਉਨ੍ਹਾਂ ਦੀਆਂ ਤਰਜੀਹਾਂ ਬਾਰੇ ਪੁੱਛੇ ਜਾਣ ’ਤੇ ਯਾਦਵ ਨੇ ਕਿਹਾ, ‘‘ਅਸੀਂ ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ’ਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ’ਚ ਵਿਕਾਸ ’ਤੇ ਧਿਆਨ ਕੇਂਦਰਿਤ ਕਰਾਂਗੇ।’’ ਤਿੰਨ ਵਾਰ ਭਾਜਪਾ ਵਿਧਾਇਕ ਰਹੇ ਯਾਦਵ ਮੱਧ ਪ੍ਰਦੇਸ਼ ਦੇ 19ਵੇਂ ਮੁੱਖ ਮੰਤਰੀ ਹਨ।

ਸਾਲ 2003 ਤੋਂ ਮੱਧ ਪ੍ਰਦੇਸ਼ ’ਚ ਭਾਜਪਾ ਦੇ ਤਿੰਨੇ ਮੁੱਖ ਮੰਤਰੀ ਉਮਾ ਭਾਰਤੀ, ਬਾਬੂਲਾਲ ਗੌਰ ਅਤੇ ਚੌਹਾਨ ਹੋਰ ਪਛੜੀਆਂ ਸ਼੍ਰੇਣੀਆਂ ਤੋਂ ਰਹੇ ਹਨ। ਇਸ ਤੋਂ ਇਲਾਵਾ ਯਾਦਵ ਵੀ ਓ.ਬੀ.ਸੀ. ਸ਼੍ਰੇਣੀ ਨਾਲ ਸਬੰਧਤ ਹਨ। ਯਾਦਵ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਭਾਜਪਾ ਦੇ ਸੀਨੀਅਰ ਨੇਤਾ ਅਤੇ ਚਾਰ ਵਾਰ ਮੁੱਖ ਮੰਤਰੀ ਰਹੇ ਸ਼ਿਵਰਾਜ ਸਿੰਘ ਚੌਹਾਨ ਦੇ ਯੁੱਗ ਦਾ ਅੰਤ ਵੀ ਹੈ, ਜੋ ਲਗਭਗ ਦੋ ਦਹਾਕਿਆਂ ਤਕ ਸੂਬੇ ਦੀ ਸਿਆਸਤ ’ਤੇ ਦਬਦਬਾ ਰਖਦੇ ਸਨ।

ਯਾਦਵ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ’ਚ ਸ਼ਾਮਲ ਨਹੀਂ ਸਨ। ਇਸ ਅਹਿਮ ਅਹੁਦੇ ’ਤੇ ਉਨ੍ਹਾਂ ਦੀ ਨਿਯੁਕਤੀ ਨੂੰ ਭਾਜਪਾ ਵਲੋਂ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਭਾਈਚਾਰੇ ’ਤੇ ਅਪਣੀ ਪਕੜ ਮਜ਼ਬੂਤ ਕਰਨ ਦੇ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਮੱਧ ਪ੍ਰਦੇਸ਼ ਦੀ ਆਬਾਦੀ ’ਚ ਓਬੀਸੀ ਦੀ ਹਿੱਸੇਦਾਰੀ 48 ਫ਼ੀ ਸਦੀ ਤੋਂ ਵੱਧ ਹੈ।

 (For more news apart from Mohan Yadav took oath as the Chief Minister of Madhya Pradesh, stay tuned to Rozana Spokesman)

Location: India, Madhya Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement