New Delhi: ਭਾਜਪਾ MP ਰਾਮਚੰਦਰ ਜਾਂਗੜਾ ਦਾ ਵਿਵਾਦਤ ਬਿਆਨ, ਕਿਹਾ- ਕਿਸਾਨ ਅੰਦੋਲਨ ਦੌਰਾਨ ਹੋਈਆਂ ਸਨ 700 ਲੜਕੀਆਂ ਗ਼ਾਇਬ
Published : Dec 13, 2024, 11:20 am IST
Updated : Dec 13, 2024, 11:20 am IST
SHARE ARTICLE
BJP MP Ramchandra Jangra's controversial statement
BJP MP Ramchandra Jangra's controversial statement

New Delhi: ਰਾਮਚੰਦਰ ਜਾਂਗੜਾ ਨੇ ਕਿਹਾ ਕਿ ਕੁੱਝ ਲੋਕ ਇਸ ਅੰਦੋਲਨ ਦੇ ਨਾਂ 'ਤੇ ਚੰਦਾ ਇਕੱਠਾ ਕਰ ਰਹੇ ਹਨ। 

 

New Delhi:  ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਟਿਕਰੀ ਅਤੇ ਸਿੰਘੂ ਦੇ ਸਰਹੱਦੀ ਪਿੰਡਾਂ ਵਿੱਚੋਂ 700 ਲੜਕੀਆਂ ਲਾਪਤਾ ਹੋਈਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ 'ਤੇ ਨਸ਼ੇ ਨੂੰ ਹਰਿਆਣਾ ਵਿੱਚ ਨਸ਼ਾ ਫੈਲਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 2021 ਤੋਂ ਪਹਿਲਾਂ ਹਰਿਆਣਾ 'ਚ ਕੋਈ ਨਸ਼ਾ ਨਹੀਂ ਸੀ, ਪਰ ਹੁਣ ਸਾਡੇ ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ।

ਸਾਂਸਦ ਰਾਮਚੰਦਰ ਜਾਂਗੜਾ ਨੇ ਕਿਹਾ ਕਿ ਪੰਜਾਬ ਦੇ ਨਸ਼ਈਆਂ ਨੇ ਹਰਿਆਣਾ ਵਿੱਚ ਨਸ਼ਾ ਫੈਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਹਰਿਆਣਾ ਨਸ਼ਾ ਮੁਕਤ ਸੀ ਪਰ ਕਿਸਾਨ ਅੰਦੋਲਨ ਤੋਂ ਬਾਅਦ ਨਸ਼ਿਆਂ ਦਾ ਰੁਝਾਨ ਵਧਿਆ ਹੈ। ਇਸ ਲਈ ਉਨ੍ਹਾਂ ਸਿੱਧੇ ਤੌਰ 'ਤੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ।

ਕਿਸਾਨ ਅੰਦੋਲਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਰਾਮਚੰਦਰ ਜਾਂਗੜਾ ਨੇ ਕਿਹਾ ਕਿ ਕੁੱਝ ਲੋਕ ਇਸ ਅੰਦੋਲਨ ਦੇ ਨਾਂ 'ਤੇ ਚੰਦਾ ਇਕੱਠਾ ਕਰ ਰਹੇ ਹਨ। 

ਕਿਸਾਨ ਆਗੂਆਂ ਰਾਕੇਸ਼ ਟਿਕੈਤ ਅਤੇ ਗੁਰਨਾਮ ਚੜੂਨੀ ਉੱਤੇ ਨਿਸ਼ਾਨਾ ਵਿੰਨਦਿਆਂ ਜਾਂਗੜਾ ਨੇ ਕਿਹਾ ਕਿ ਉਨ੍ਹਾਂ ਦਾ ਲੋਕਾਂ ਵਿੱਚ ਕੋਈ ਵਜ਼ੂਦ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੇ ਨਾਂ ’ਤੇ ਕੁਝ ਲੋਕ ਸਮਾਜ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਜਵਾਬ

ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਵੀ ਜਾਂਗੜਾ ਦੇ ਬਿਆਨ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਭਾਜਪਾ ਕੋਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਹੁੰਦੇ ਤਾਂ ਅਜਿਹੇ ਬਿਆਨ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਸਮੇਂ ਨਸ਼ੇ ਦੀ ਖੇਪ ਵੱਡੇ ਪੱਧਰ ’ਤੇ ਫੜੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜੇਕਰ ਲੜਕੀਆਂ ਲਾਪਤਾ ਹੋਈਆਂ ਸਨ ਤਾਂ ਇਹ ਭਾਜਪਾ ਸਰਕਾਰ ਦੀ ਨਾਕਾਮੀ ਸੀ ਅਤੇ ਇਸ ਦੀ ਜ਼ਿੰਮੇਵਾਰੀ ਵੀ ਸਰਕਾਰ ਦੀ ਹੀ ਸੀ।

ਅਭਿਮਨਿਊ ਕੋਹਾੜ ਨੇ ਦੋਸ਼ ਲਾਇਆ ਕਿ ਕਿਸਾਨ ਵਰਗ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਦੇਸ਼ ਭਰ ਵਿੱਚ ਏਕਤਾ ਦਾ ਸੁਨੇਹਾ ਦਿੱਤਾ ਪਰ ਭਾਜਪਾ ਆਗੂ ਇਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement