
Shimla News: ਬੰਗਲਾਦੇਸ਼ ਵਿਚ ਹਿੰਦੂਆਂ ਦੇ ਕਥਿਤ 'ਜਬਰ' ਅਤੇ 'ਨਸਲਕੁਸ਼ੀ' ਵਿਰੁੱਧ ਕੀਤਾ ਪ੍ਰਦਰਸ਼ਨ
Shimla News: ਵੱਖ-ਵੱਖ ਹਿੰਦੂ ਸੰਗਠਨਾਂ ਨੇ ਬੰਗਲਾਦੇਸ਼ ਵਿਚ ਹਿੰਦੂਆਂ ਦੇ ਕਥਿਤ 'ਜਬਰ' ਅਤੇ 'ਨਸਲਕੁਸ਼ੀ' ਵਿਰੁੱਧ ਸ਼ਿਮਲਾ ਵਿਚ ਪ੍ਰਦਰਸ਼ਨ ਕੀਤਾ ਅਤੇ ਗੁਆਂਢੀ ਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੂੰ ਦਿੱਤਾ ਗਿਆ ਨੋਬਲ ਸ਼ਾਂਤੀ ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ।
‘ਡਿਫੈਂਡਰਜ਼ ਆਫ਼ ਹਿਊਮਨ ਰਾਈਟਸ’ (ਡੀਐਚਆਰ) ਦੇ ਬੈਨਰ ਹੇਠ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਨੇ ਇਹ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿਚ ਹਿੰਦੂ ਭਾਈਚਾਰੇ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਕਥਿਤ ਹਮਲਿਆਂ 'ਤੇ ਗੁੱਸਾ ਜ਼ਾਹਰ ਕੀਤਾ ਅਤੇ ਉੱਥੇ ਦੀ ਸਰਕਾਰ ਤੋਂ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਮੰਗ ਕੀਤੀ।
ਡੀਆਰਐਚ ਦੇ ਕਨਵੀਨਰ ਅਜੈ ਸ੍ਰੀਵਾਸਤਵ ਨੇ ਕਿਹਾ, "ਜਦ ਤੋਂ ਮੁਹੰਮਦ ਯੂਨਸ 8 ਅਗਸਤ ਨੂੰ ਸਲਾਹਕਾਰ ਬਣੇ ਹਨ, ਹਿੰਦੂਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ ਹਨ। ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਨੂੰ ਗ਼ਲਤ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨੇ 1971 ਵਿੱਚ ਮੁਕਤੀ ਵਾਹਿਨੀ ਅਤੇ ਸ਼ੇਖ ਮੁਜੀਬੁਰ ਰਹਿਮਾਨ ਦਾ ਸਮਰਥਨ ਕੀਤਾ ਸੀ।