New Delhi: ਉਮੀਦ ਹੈ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕਦਮ ਚੁੱਕੇਗਾ ਬੰਗਲਾਦੇਸ਼: ਵਿਦੇਸ਼ ਮੰਤਰੀ
Published : Dec 13, 2024, 12:23 pm IST
Updated : Dec 13, 2024, 12:23 pm IST
SHARE ARTICLE
Hope Bangladesh will take steps for protection of minorities: Foreign Minister
Hope Bangladesh will take steps for protection of minorities: Foreign Minister

New Delhi: ਵਿਦੇਸ਼ ਮੰਤਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਵਪਾਰ 'ਚ ਰੁਕਾਵਟ ਪਾਕਿਸਤਾਨ ਸਰਕਾਰ ਦੇ 2019 ਦੇ ਫ਼ੈਸਲੇ ਕਾਰਨ ਆਈ ਹੈ।

 

New Delhi: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਲੋਕ ਸਭਾ ਵਿਚ ਕਿਹਾ ਕਿ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਨਾਲ ਹੋ ਰਹੇ ਵਿਵਹਾਰ ਨੂੰ ਲੈ ਕੇ ਚਿੰਤਤ ਹਾਂ ਅਤੇ ਉਮੀਦ ਕਰਦਾ ਹਾਂ ਕਿ ਢਾਕਾ ਆਪਣੇ ਹਿੱਤ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕਦਮ ਚੁੱਕੇਗਾ।

ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਨਾਲ 'ਅਤਿਵਾਦ ਮੁਕਤ' ਸਬੰਧ ਚਾਹੁੰਦਾ ਹੈ ਅਤੇ ਇਸ ਲਈ "ਗੇਂਦ ਇਸਲਾਮਾਬਾਦ ਦੇ ਪਾਲੇ ਵਿੱਚ ਹੈ"।

ਹੈਦਰਾਬਾਦ ਤੋਂ ਲੋਕ ਸਭਾ ਮੈਂਬਰ ਅਸਦੁਦੀਨ ਓਵੈਸੀ ਨੇ ਪੁੱਛਿਆ ਕਿ ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀ ਸੁਰੱਖਿਆ ਲਈ ਸਰਕਾਰ ਕੀ ਕਦਮ ਚੁੱਕ ਰਹੀ ਹੈ?

ਇਸ 'ਤੇ ਵਿਦੇਸ਼ ਮੰਤਰੀ ਨੇ ਕਿਹਾ, ''ਬੰਗਲਾਦੇਸ਼ ਦੀ ਇਹ ਸਥਿਤੀ ਚਿੰਤਾ ਦਾ ਵਿਸ਼ਾ ਹੈ। ਘੱਟ ਗਿਣਤੀਆਂ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਬੰਗਲਾਦੇਸ਼ ਆਪਣੇ ਹਿੱਤ ਵਿੱਚ ਅਜਿਹੇ ਕਦਮ ਚੁੱਕੇਗਾ ਕਿ ਘੱਟ ਗਿਣਤੀਆਂ ਸੁਰੱਖਿਅਤ ਰਹਿਣ।

ਜੈਸ਼ੰਕਰ ਨੇ ਕਿਹਾ ਕਿ ਭਾਰਤ ਦਾ ਬੰਗਲਾਦੇਸ਼ ਨਾਲ ਵਿਕਾਸ ਪ੍ਰਾਜੈਕਟਾਂ ਸਬੰਧੀ ਚੰਗਾ ਇਤਿਹਾਸ ਰਿਹਾ ਹੈ ਅਤੇ ਉਮੀਦ ਹੈ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਆਪਸੀ ਸਨਮਾਨ ਅਤੇ ਲਾਭਦਾਇਕ ਸਬੰਧ ਬਣਨਗੇ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਵੀਨ ਜਿੰਦਲ ਤੋਂ ਪਾਕਿਸਤਾਨ ਨਾਲ ਸਬੰਧ ਸੁਧਾਰਨ ਬਾਰੇ ਪੂਰਕ ਸਵਾਲ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਸੀਂ ਚੰਗੇ ਰਿਸ਼ਤੇ ਚਾਹੁੰਦੇ ਹਾਂ ਪਰ ਅਸੀਂ ਅਤਿਵਾਦ ਤੋਂ ਮੁਕਤ ਰਿਸ਼ਤਾ ਚਾਹੁੰਦੇ ਹਾਂ। ਹੁਣ ਦੇਖਣਾ ਹੋਵੇਗਾ ਕਿ ਪਾਕਿਸਤਾਨੀ ਸਰਕਾਰ ਆਪਣੇ ਵਿਵਹਾਰ ਵਿਚ ਬਦਲਾਅ ਲਿਆਉਂਦੀ ਹੈ ਜਾਂ ਨਹੀਂ। ਇਸ ਲਈ ਹੁਣ ਗੇਂਦ ਪਾਕਿਸਤਾਨ ਦੇ ਪਾਲੇ ਵਿੱਚ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਦੇਸ਼ ਮੰਤਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਵਪਾਰ 'ਚ ਰੁਕਾਵਟ ਪਾਕਿਸਤਾਨ ਸਰਕਾਰ ਦੇ 2019 ਦੇ ਫ਼ੈਸਲੇ ਕਾਰਨ ਆਈ ਹੈ।

ਨੇਪਾਲੀ ਕਰੰਸੀ 'ਤੇ ਛਾਪੇ ਗਏ ਨਕਸ਼ੇ 'ਚ ਕੁਝ ਭਾਰਤੀ ਖੇਤਰਾਂ ਨੂੰ ਨੇਪਾਲ ਦੇ ਰੂਪ 'ਚ ਦਿਖਾਏ ਜਾਣ ਬਾਰੇ ਓਵੈਸੀ ਦੇ ਸਵਾਲ 'ਤੇ ਜੈਸ਼ੰਕਰ ਨੇ ਕਿਹਾ ਕਿ ਨੇਪਾਲ ਨਾਲ ਸਰਹੱਦੀ ਮੁੱਦੇ 'ਤੇ ਭਾਰਤ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਜੇਕਰ ਕੋਈ ਸੋਚਦਾ ਹੈ ਕਿ ਅਜਿਹਾ ਕੁਝ ਕਰਨ ਨਾਲ ਭਾਰਤ ਦਾ ਰੁਖ਼ ਬਦਲ ਜਾਵੇਗਾ, ਅਜਿਹਾ ਹਰਗਿਜ਼ ਨਹੀਂ ਹੋ ਸਕਦਾ। 

(For more Punjabi news apart from Hope Bangladesh will take steps for protection of minorities: Foreign Minister, stay tuned to Rozana Spokesman)

 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement