AQI 450 ਤੋਂ ਪਾਰ, ਮੈਡੀਕਲ ਐਮਰਜੰਸੀ ਵਰਗੇ ਹਾਲਾਤ
ਨਵੀਂ ਦਿੱਲੀ: ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਫਿਰ ਤੋਂ ਗੰਭੀਰ ਸ਼੍ਰੇਣੀ ਵਿੱਚ ਦਾਖਲ ਹੋ ਗਿਆ ਹੈ। ਸ਼ਨੀਵਾਰ ਨੂੰ AQI 450 ਤੱਕ ਪਹੁੰਚ ਗਿਆ ਹੈ। ਹਵਾ ਪ੍ਰਦੂਸ਼ਣ ਕਾਰਨ ਇੱਥੇ ਮੈਡੀਕਲ ਐਮਰਜੰਸੀ ਵਰਗੇ ਹਾਲਾਤ ਬਣ ਗਏ ਹਨ। ਇਸ ਦੌਰਾਨ, ਅੱਜ ਸਵੇਰੇ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੇਖੀ ਗਈ। ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਦੇ ਵਿਚਕਾਰ ਠੰਢ ਵੱਧ ਗਈ ਹੈ।
ਇਸ ਦੌਰਾਨ ਦਿੱਲੀ-ਐਨਸੀਆਰ ਵਿੱਚ GRAP-4 ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਨਾਲ ਕਈ ਤਰ੍ਹਾਂ ਦੀਆਂ ਪਾਬੰਦੀਆਂ ਲੱਗਣਗੀਆਂ। ਦਿੱਲੀ ਐਨਸੀਆਰ ਵਿਚ ਸਰਦੀਆਂ ਦੀ ਸ਼ੁਰੂਆਤ ਦੇ ਨਾਲ-ਨਾਲ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ।
ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਗੈਰ ਜ਼ਰੂਰੀ ਨਿਰਮਾਣ ਕਾਰਜ ਅਤੇ BS-3 BS-4 ਡੀਜ਼ਲ ਵਾਹਨਾਂ 'ਤੇ ਪਾਬੰਦੀ ਲਗਾਈ ਜਾਵੇਗੀ। BS-IV ਅਤੇ ਹੇਠਾਂ ਵਾਲੇ ਡੀਜ਼ਲ ਟਰੱਕਾਂ ਦੀ ਆਮਦ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
