ਕਰਨਾਟਕ: ਉਪ ਮੁੱਖ ਮੰਤਰੀ ਸ਼ਿਵਕੁਮਾਰ 6 ਜਨਵਰੀ ਨੂੰ ਮੁੱਖ ਮੰਤਰੀ ਬਣਨਗੇ: ਕਾਂਗਰਸ ਵਿਧਾਇਕ
Published : Dec 13, 2025, 7:32 pm IST
Updated : Dec 13, 2025, 7:32 pm IST
SHARE ARTICLE
Karnataka: Deputy CM Shivakumar to become CM on January 6: Congress MLA
Karnataka: Deputy CM Shivakumar to become CM on January 6: Congress MLA

ਸ਼ਿਵਕੁਮਾਰ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਦਿਤਾ ਜਾਣਾ ਚਾਹੀਦਾ ਹੈ: ਵਿਧਾਇਕ ਐਚ.ਏ. ਇਕਬਾਲ ਹੁਸੈਨ

ਰਾਮਨਗਰ: ਸੱਤਾਧਾਰੀ ਕਾਂਗਰਸ ਦੇ ਵਿਧਾਇਕ ਐਚ.ਏ. ਇਕਬਾਲ ਹੁਸੈਨ ਨੇ ਸਨਿਚਰਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ 6 ਜਨਵਰੀ ਨੂੰ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿਧਾਰਮਈਆ ਦੇ ਕਬਜ਼ੇ ਵਾਲੇ ਅਹੁਦੇ ਨੂੰ ਸ਼ਿਵਕੁਮਾਰ ਲਈ ਖਾਲੀ ਕੀਤਾ ਜਾਣਾ ਚਾਹੀਦਾ ਹੈ। ਰਾਮਨਗਰ ਦੇ ਵਿਧਾਇਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਸ਼ਿਵਕੁਮਾਰ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਦਿਤਾ ਜਾਣਾ ਚਾਹੀਦਾ ਹੈ।

ਸ਼ਿਵਕੁਮਾਰ ਦੇ ਕੱਟੜ ਸਮਰਥਕ ਹੁਸੈਨ ਨੇ ਕਿਹਾ ਕਿ ਉਨ੍ਹਾਂ ਦੇ 6 ਜਨਵਰੀ ਨੂੰ ਮੁੱਖ ਮੰਤਰੀ ਬਣਨ ਦੀ 99 ਫੀ ਸਦੀ ਸੰਭਾਵਨਾ ਹੈ। ਜਦੋਂ ਉਨ੍ਹਾਂ ਨੂੰ ਪੁਛਿਆ ਗਿਆ ਕਿ ਇਸ ਤਰੀਕ ਦਾ ਕੀ ਮਹੱਤਵ ਹੈ, ਤਾਂ ਉਨ੍ਹਾਂ ਨੇ ਕਿਹਾ, ‘‘ਮੈਨੂੰ ਨਹੀਂ ਪਤਾ। ਇਹ ਤਾਂ ਵੈਸੇ ਚੁਣਿਆ ਨੰਬਰ ਹੈ। ਹਰ ਕੋਈ ਇਹ ਕਹਿ ਰਿਹਾ ਹੈ। ਇਹ ਜਾਂ ਤਾਂ 6 ਜਾਂ 9 ਜਨਵਰੀ ਹੋ ਸਕਦਾ ਹੈ। ਇਹ ਦੋ ਤਰੀਕਾਂ ਹਨ।’’ ਹੁਸੈਨ ਮੰਗ ਕਰ ਰਹੇ ਹਨ ਕਿ ਸ਼ਿਵਕੁਮਾਰ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਸ਼ੁਕਰਵਾਰ ਨੂੰ ਉਨ੍ਹਾਂ ਨੇ ਅਪਣੀ ਇੱਛਾ ਜਨਤਕ ਕੀਤੀ ਸੀ।

Location: India, Karnataka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement