
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਖੂੰਖਾਰ ਅਤਿਵਾਦੀ ਜ਼ੀਨਤ ਉਲ-ਇਸਲਾਮ ਸਮੇਤ ਦੋ ਅਤਿਵਾਦੀ ਮਾਰੇ ਗਏ....
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਖੂੰਖਾਰ ਅਤਿਵਾਦੀ ਜ਼ੀਨਤ ਉਲ-ਇਸਲਾਮ ਸਮੇਤ ਦੋ ਅਤਿਵਾਦੀ ਮਾਰੇ ਗਏ। ਪੁਲਿਸ ਦੇ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ 'ਤੇ ਦਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕਟਪੋਰਾ ਇਲਾਕੇ ਵਿਚ ਕਲ ਸ਼ਾਮ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਜਿਸ ਦਾ ਫ਼ੌਜ ਨੇ ਮੂੰਹਤੋੜ ਜਵਾਬ ਦਿਤਾ।
ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਅਧਿਕਾਰੀ ਨੇ ਦਸਿਆ ਕਿ ਮੌਕੇ ਤੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਮਾਰੇ ਗਏ ਅਤਿਵਾਦੀਆਂ ਵਿਚੋਂ ਇਕ ਦੀ ਪਛਾਣ ਉਕਤ ਖੂੰਖਾਰ ਅਤਿਵਾਦੀ ਵਜੋਂ ਹੋਈ ਹੈ। ਉਹ ਅਲਬਦਰ ਅਤਿਵਾਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਅਧਿਕਾਰੀ ਨੇ ਦਸਿਆ ਕਿ ਜੀਨਤ ਨੂੰ ਆਈਡੀ ਦਾ ਵਿਸ਼ੇਸ਼ ਮੰਨਿਆ ਜਾਂਦਾ ਸੀ ਅਤੇ ਉਹ ਇਸ ਤੋਂ ਪਹਿਲਾਂ ਹਿਜ਼ਬੁਲ ਮੁਜਾਹਿਦੀਨ ਨਾਲ ਜੁੜਿਆ ਹੋਇਆ ਸੀ। (ਏਜੰਸੀ)