ਨਿਰਭਯਾ ਦੇ ਦੋਸ਼ੀਆਂ ਦਾ ਫਾਂਸੀ 'ਤੇ ਚੜ੍ਹਨਾ ਤੈਅ, ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ
Published : Jan 14, 2020, 4:09 pm IST
Updated : Jan 14, 2020, 4:18 pm IST
SHARE ARTICLE
File Photo
File Photo

ਉੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਵੱਡਾ ਦਿਨ ਹੈ

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਨਿਰਭਯਾ ਗੈਂਗ ਰੇਪ ਅਤੇ ਕਤਲ ਦੇ ਦੋਸ਼ੀਆਂ ਦੀ ਉਪਚਾਰੀ ਪਟੀਸ਼ਨ ਖਾਰਜ ਕਰ ਦਿੱਤੀ। ਉੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਵੱਡਾ ਦਿਨ ਹੈ। ਅਦਾਲਤ ਨੇ ਮੌਤ ਦੇ ਵਾਰੰਟ ਨੂੰ ਰੱਦ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਹਨਾਂ ਨੇ ਅੱਗੇ ਕਿਹਾ ਕਿ ਉਸ ਲਈ ਸਭ ਤੋਂ ਵੱਡਾ ਦਿਨ ਉਦੋਂ ਹੋਵੇਗਾ ਜਦੋਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ।

Nirbhaya CaseFile Photoਦੱਸ ਦਈਏ ਕਿ ਸਮੀਖਿਆ ਪਟੀਸ਼ਨ ਰੱਦ ਹੋਣ ਤੋਂ ਬਾਅਦ, ਇਸ ਘਿਨਾਉਣੇ ਅਪਰਾਧ ਦੇ ਦੋ ਦੋਸ਼ੀਆਂ (ਵਿਨੈ ਅਤੇ ਮੁਕੇਸ਼) ਨੇ ਸੁਪਰੀਮ ਕੋਰਟ ਵਿਚ ਇਕ ਉਪਚਾਰ ਪਟੀਸ਼ਨ ਦਾਇਰ ਕੀਤੀ ਸੀ ਜੋ ਕਿ ਅਦਾਲਤ ਨੇ ਰੱਦ ਕਰ ਦਿੱਤੀ ਹੈ।  ਹੁਣ ਨਿਰਭਯਾ ਦੇ ਦੋਸ਼ੀਆਂ ਕੋਲ ਇਕ ਹੀ ਸਹਾਰਾ ਹੈ ਕਿ ਉਹ ਰਾਸ਼ਟਰਪਤੀ ਨੂੰ ਰਹਿਮ ਦੀ ਪਟੀਸ਼ਨ ਭੇਜਣ। ਇਸ ਦੇ ਨਾਲ ਹੀ ਨਿਰਭਯਾ ਦੇ ਪਿਤਾ ਬਦਰੀਨਾਥ ਸਿੰਘ ਨੇ ਵੀ ਸੁਪਰੀਮ ਕੋਰਟ ਦੀ ਉਪਚਾਰੀ ਪਟੀਸ਼ਨ ਖਾਰਜ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ।

Nirbhaya's Mother showing a Victory sign after the Court's Decision

ਬਦਰੀਨਾਥ ਸਿੰਘ ਨੇ ਕਿਹਾ ਕਿ ਉਹ ਬਹੁਤ ਚੰਗਾ ਮਹਿਸੂਸ ਕਰ ਰਹੇ ਹਨ। ਬਾਕੀ ਵੀ ਚੰਗਾ ਮਹਿਸੂਸ ਕਰ ਰਹੇ ਹਨ। ਸਾਡਾ ਦੇਸ਼ ਇਹ ਵੀ ਚਾਹੁੰਦਾ ਹੈ ਕਿ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਾਂਸੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਦੋਸ਼ੀਆਂ ਨੂੰ ਫਾਂਸੀ ਦਿੰਦੇ ਸਮੇਂ ਉਹ ਵੀ ਉਥੇ ਮੌਜੂਦ ਰਹਿਣ। ਨਿਰਭਯਾ ਦੇ ਪਿਤਾ ਨੇ ਕਿਹਾ ਕਿ ਉਸਨੇ ਆਪਣੀ ਧੀ ਦੇ ਹਰ ਸਾਹ ਟੁੱਟਦੇ ਵੇਖੇ ਹਨ।

Supreme CourtSupreme Court

10 ਜਨਵਰੀ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਨਿਰਭਯਾ ਦੇ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਏ.ਪੀ. ਸਿੰਘ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ 9 ਜਨਵਰੀ ਅਤੇ ਮੁਕੇਸ਼ ਸਿੰਘ ਦੇ ਵਕੀਲ ਨੇ 10 ਜਨਵਰੀ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਦੋਨਾਂ ਦਾ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਗਈ ਸੀ। ਵਿਨੈ ਨੇ ਕਿਹਾ ਕਿ ਸੁਪਰੀਮ ਕੋਰਟ ਸਮੇਤ ਸਾਰੀਆਂ ਅਦਾਲਤਾਵਾਂ ਨੇ ਮੀਡੀਆ ਅਤੇ ਨੇਤਾਵਾਂ ਦੇ ਦਬਾਅ ਵਿਚ ਆ ਕੇ ਉਹਨਾਂ ਨੂੰ ਦੋਸ਼ੀ ਠਹਿਰਾਇਆ ਹੈ। ਗਰੀਬ ਹੋ ਦੇ ਕਾਰਨ ਉਹਨਾਂ ਨੂੰ ਮੌਤ ਦੀ ਸਜਾ ਸੁਣਾਈ ਗਈ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement