ਮੋਦੀ ਜੀ, ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ: ਰਾਹੁਲ ਗਾਂਧੀ
Published : Jan 14, 2021, 6:34 pm IST
Updated : Jan 14, 2021, 6:37 pm IST
SHARE ARTICLE
Modi with Rahul Gandhi
Modi with Rahul Gandhi

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ...

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਰਾਹੁਲ ਗਾਂਧੀ ਨੇ ਭਰੋਸੇ ਨਾਲ ਇਹ ਵੀ ਦਾਅਵਾ ਕੀਤਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਮਜਬੂਰ ਹੋ ਜਾਵੇਗੀ।

Rahul GandhiRahul Gandhi

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਗੱਲਾਂ ਨੂੰ ਯਾਦ ਰੱਖਿਓ, ਨਾਲ ਹੀ ਇਹ ਵੀ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ। ਰਾਹੁਲ ਗਾਂਧੀ ਨੇ ਮਦੁਰੈ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਅਪਣੇ ਦੋ-ਤਿੰਨ ਦੋਸਤਾਂ ਦਾ ਫ਼ਾਇਦਾ ਕਰਨ ਲਈ ਅੰਨਦਾਤੇ ਨੂੰ ਕਾਲੇ ਕਾਨੂੰਨਾਂ ਹੇਠ ਮਾਰ ਰਹੀ ਹੈ। ਇਕ ਸਵਾਲ ਦੇ ਉਤਰ ‘ਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸਿਰਫ਼ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।

Farmer Protest - Rahul GandhiFarmer Protest - Rahul Gandhi

ਰਾਹੁਲ ਗਾਂਧੀ ਨੇ ਆਰੋਪ ਲਗਾਇਆ, ‘ਸਰਕਾਰ ਕਿਸਾਨਾਂ ਤੋਂ ਜਮੀਨ ਲੈ ਅਪਣੇ ਦੋਸਤਾਂ ਨੂੰ ਦੇਣਾ ਚਾਹੁੰਦੀ ਹੈ। ਸਰਕਾਰ ਕਿਸਾਨਾਂ ਨੂੰ ਦਬਾ ਰਹੀ ਹੈ ਅਤੇ ਕੁਝ ਕਾਰੋਬਾਰੀਆਂ ਦੀ ਮਦਦ ਕਰ ਰਹੀ ਹੈ। ਕਿਸਾਨਾਂ ਦੇ ਪ੍ਰਤੀ ਫਿਰ ਤੋਂ ਕਾਂਗਰਸ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨਾ ਜਰੂਰੀ ਹੈ। ਰਾਹੁਲ ਗਾਂਧੀ ਨੇ ਕਿਹਾ, ਮੇਰੀ ਗੱਲ ਯਾਦ ਰੱਖਿਓ, ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਮਜਬੂਰ ਹੋਵੇਗੀ।

Tractor RallyTractor Rally

ਯਾਦ ਰੱਖਿਓ ਜੋ ਮੈਂ ਕਿਹਾ ਹੈ। ਗਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਮ ਲੋਕਾਂ ਦੀ ਮੱਦਦ ਨਾ ਕਰਨ ਦਾ ਦੋਸ਼ ਲਗਾਇਆ ਅਤੇ ਸਵਾਲ ਕੀਤਾ, ਤੁਸੀਂ ਕਿਸਦੇ ਪ੍ਰਧਾਨ ਮੰਤਰੀ ਹੋ? ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਚੀਨ-ਭਾਰਤ ਰੋਕ ‘ਤੇ ਚੁੱਪ ਕਿਉਂ ਹਨ? ਚੀਨ ਦੇ ਲੋਕ ਭਾਰਤ ਦੀ ਸਰਹੱਦ ਨੇੜੇ ਕਿਉਂ ਬੈਠ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement