ਅਮਿਤ ਸ਼ਾਹ ਦੀ ਖੱਟੜ ਨੂੰ ਸਲਾਹ, ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਸਮਾਰੋਹ ਕਰਨ ਤੋਂ ਬਚੋ
Published : Jan 14, 2021, 9:05 am IST
Updated : Jan 14, 2021, 9:05 am IST
SHARE ARTICLE
Amit Shah and Manohar Lal Khattar
Amit Shah and Manohar Lal Khattar

ਹਰਿਆਣਾ ਦੇ ਸਿੱਖਿਆ ਮੰਤਰੀ ਨੇ ਮੀਡੀਆ ਨੂੰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਖੱਟੜ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਸਮਾਰੋਹ ਕਰਨ ਤੋਂ ਬਚਣ। ਇਹ ਜਾਣਕਾਰੀ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਜਰਰ ਨੇ ਪੱਤਰਕਾਰਾਂ ਨੂੰ ਦਿੱਤੀ। ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਅਗਲੀ ਸੂਚਨਾ ਤੱਕ ਸਮਾਰੋਹ ਰੋਕ ਦਿੱਤੇ ਜਾਣ।

Amit shahAmit shah

ਅਮਿਤ ਸ਼ਾਹ ਵੱਲੋਂ ਇਹ ਸਲਾਹ ਕਰਨਾਲ ਦੇ ਨੇੜਲੇ ਪਿੰਡ ਵਿਚ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਵਿਰੋਧ ਤੋਂ ਬਾਅਦ ਦਿੱਤੀ। ਇਸ ਦੌਰਾਨ ਮਨੋਹਰ ਲਾਲ ਖੱਟੜ ਨੂੰ ਕਰਨਾਲ ਦੇ ਨੇੜੇ ਇਕ ਪਿੰਡ ਵਿਚ ਬੈਠਕ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਸੀ। ਗੁਜਰਰ ਨੇ ਕਿਹਾ, ‘ਕਰਨਾਲ ਵਿਚ ਜੋ ਕੁਝ ਹੋਇਆ, ਉਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਕਿਸਾਨਾਂ ਦੇ ਨਾਲ ਟਕਰਾਅ ਨਾ ਵਧਾਉਣ’।

CM KhattarCM Khattar

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਦੇ ਮੰਤਰੀ ਨੇ ਕਿਸਾਨਾਂ ‘ਤੇ ਵੀ ਹਮਲਾ ਬੋਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ, ‘ਪੂਰੇ ਰਾਜ ਨੇ ਦੇਖਿਆ ਕਿ ਜਦੋਂ ਐਤਵਾਰ ਨੂੰ ਮੁੱਖ ਮੰਤਰੀ ਇਕ ਸਭਾ ਨੂੰ ਸੰਬੋਧਨ ਕਰਨ ਵਾਲੇ ਸੀ ਤਾਂ ਕਿਸਾਨਾਂ ਨੇ ਕਿਸ ਤਰ੍ਹਾਂ ਦਾ ਵਰਤਾਅ ਕੀਤਾ। ਕਿਸਾਨਾਂ ਨੇ ਪੋਸਟਰ ਤੇ ਬੈਨਰ ਪਾੜ ਦਿੱਤੇ, ਜਿਸ ਦੇ ਚਲਦਿਆਂ ਮੁੱਖ ਮੰਤਰੀ ਨੂੰ ਬਿਨਾਂ ਸੰਬੋਧਨ ਕੀਤਿਆਂ ਵਾਪਸ ਜਾਣਾ ਪਿਆ’।

amit shahAmit Shah

ਗੁਜਰਰ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਵੀ ਸਭਾ ਨੂੰ ਸੰਬੋਧਨ ਨਾ ਕਰਨ ਦੇ ਹਰਿਆਣਾ ਦੇ ਮੁੱਖ ਮੰਤਰੀ ਦੇ ਫੈਸਲੇ ਦੀ ਸ਼ਲਾਘਾ ਕੀਤੀ। ਦੱਸ ਦਈਏ ਕਿ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਕੈਮਲਾ ਪਿੰਡ 'ਚ ਕਿਸਾਨ ਮਹਾਪੰਚਾਇਤ  ਸਮਾਰੋਹ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।

Haryana CM Manohar Lal KhattarHaryana CM Manohar Lal Khattar

ਦਰਅਸਲ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਸ ਸਭਾ ਦੌਰਾਨ ਲੋਕਾਂ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਫ਼ਾਇਦੇ ਦੱਸਣੇ ਸਨ ਪਰ ਕਿਸਾਨਾਂ ਦੇ ਵਿਰੋਧ ਕਾਰਨ ਉਹਨਾਂ ਨੂੰ ਇਹ ਪੰਚਾਇਤ ਰੱਦ ਕਰਨੀ ਪਈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement