ਪੁੱਤ ਨੂੰ ਨਾਲ ਲੈ ਕੇ ਸਿੰਘੂ ਪਹੁੰਚੇ ਸਰਬਜੀਤ ਚੀਮਾ, ਕਿਹਾ ਹੱਕ ਲੈ ਕੇ ਜਾਵਾਂਗੇ ਖਾਲੀ ਨਹੀਂ ਮੁੜਦੇ
Published : Jan 14, 2021, 3:38 pm IST
Updated : Jan 14, 2021, 3:38 pm IST
SHARE ARTICLE
Sarbjit Cheema
Sarbjit Cheema

ਸਰਬਜੀਤ ਚੀਮਾ ਨੇ ਕਿਸਾਨਾਂ ਨੂੰ ਖੁਦਕੁਸ਼ੀ ਦਾ ਰਾਹ ਨਾ ਚੁਣਨ ਦੀ ਕੀਤੀ ਅਪੀਲ

ਨਵੀਂ ਦਿੱਲੀ (ਮਨੀਸ਼ਾ): ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਪੰਜਾਬੀ ਗਾਇਕ ਸਰਬਜੀਤ ਚੀਮਾ ਅਪਣੇ ਪੁੱਤਰ ਨੂੰ ਨਾਲ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ਪਹੁੰਚੇ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਸਰਬਜੀਤ ਚੀਮਾ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਬਜ਼ੁਰਗ ਮਾਤਾਵਾਂ ਭੈਣਾਂ ਇਸ ਸੰਘਰਸ਼ ਵਿਚ ਡਟੀਆਂ ਹੋਈਆਂ ਹਨ, ਇਹੀ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਨਾਲ ਸਾਡੀ ਨੌਜਵਾਨ ਪੀੜੀ ਨੂੰ ਨਵੀਂ ਸੇਧ ਮਿਲੇਗੀ।

Sarbjit CheemaSarbjit Cheema

ਕਿਸਾਨਾਂ ਨੂੰ ਗੁੰਮਰਾਹ ਕਰਨ ਸਬੰਧੀ ਖ਼ਬਰਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਹ ਗੱਲਾਂ ਕਾਫੀ ਸਮੇਂ ਤੋਂ ਹੋ ਰਹੀਆਂ ਹਨ ਪਰ ਅਸਲੀਅਤ ਤੋਂ ਸਭ ਜਾਣੂ ਹਨ। ਕਿਸਾਨ ਸਮਰਥਕ ਹੁਣ ਇਹ ਜਾਣ ਚੁੱਕੇ ਹਨ ਕਿ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਾ ਕੌਣ ਹਨ। ਉਹਨਾਂ ਨੇ ਕਿਸਾਨਾਂ ਨੂੰ ਵਿਰੋਧੀਆਂ ਦੀਆਂ ਚਾਲਾਂ ਤੋਂ ਸੁਚੇਤ ਤੇ ਚੌਕਸ ਰਹਿਣ ਦੀ ਸਲਾਹ ਦਿੱਤੀ। ਗਾਇਕ ਨੇ ਨੌਜਵਾਨਾਂ ਨੂੰ ਸ਼ਾਂਤੀ ਤੇ ਸਬਰ ਰੱਖਣ ਦਾ ਸੁਝਾਅ ਦਿੱਤਾ।

Sarbjit CheemaSarbjit Cheema

ਸੁਪਰੀਮ ਕੋਰਟ ਦੇ ਫੈਸਲੇ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਸੀਂ ਅਦਾਲਤ ਦਾ ਬਹੁਤ ਸਤਿਕਾਰ ਕਰਦੇ ਹਾਂ। ਉਸ ਨੂੰ ਪਤਾ ਹੈ ਕਿ ਕੀ ਗਲਤ ਹੋ ਰਿਹਾ ਹੈ। ਉਹਨਾਂ ਨੇ ਉਮੀਦ ਜਤਾਈ ਕਿ ਸੁਪਰੀਮ ਕੋਰਟ ਦਾ ਆਖਰੀ ਫੈਸਲਾ ਕਿਸਾਨਾਂ ਦੇ ਹੱਕ ਵਿਚ ਹੀ ਹੋਵੇਗਾ। ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲਿਆਂ ਲਈ ਸਰਬਜੀਤ ਚੀਮਾ ਨੇ ਦੁੱਖ ਜ਼ਾਹਿਰ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਖੁਦਕੁਸ਼ੀ ਦਾ ਰਾਹ ਨਾ ਚੁਣਨ ਦੀ ਅਪੀਲ ਕੀਤੀ।

Son Of Sarbjit CheemaSon Of Sarbjit Cheema

ਇਸ ਦੌਰਾਨ ਗਾਇਕ ਨੇ ਅਪਣੇ ਨਵੇਂ ਗੀਤ ਹੱਕ ਲੈ ਕੇ ਜਾਵਾਂਗੇ ਖਾਲੀ ਮੁੜਦੇ ਨਹੀਂ ਸਰਕਾਰੇ ਦੇ ਕੁਝ ਬੋਲ ਵੀ ਦਰਸ਼ਕਾਂ ਨਾਲ ਸਾਂਝੇ ਕੀਤੇ। ਸਰਬਜੀਤ ਚੀਮਾ ਦੇ ਬੇਟੇ ਨੇ ਸਪੋਕਸਮੈਨ ਨਾਲ ਗੱਲ ਕਰਦਿਆਂ ਕਿਹਾ ਇਸ ਸੰਘਰਸ਼ ਦੀ ਇਹੀ ਚੀਜ਼ ਸਭ ਤੋਂ ਵੱਖਰੀ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ। ਉਹਨਾਂ ਦੱਸਿਆ ਕਿ ਕਿਸਾਨਾਂ ਦੇ ਸਮਰਥਨ ਵਿਚ ਵਿਦੇਸ਼ੀ ਧਰਤੀ ‘ਤੇ ਵੀ ਵੱਡੇ ਪੱਧਰ ‘ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement