
ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਤੇ ਉਹਨਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨਵੀਂ ਦਿੱਲੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਇੱਕ ਵਿਅਕਤੀ ਨੇ ਇੱਕ ਘੰਟੇ ਵਿਚ ਤਿੰਨ ਵਾਰ ਨਾਗਪੁਰ ਦਫ਼ਤਰ ਨੂੰ ਫ਼ੋਨ ਕਰਕੇ ਇਹ ਧਮਕੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਫੋਨ ਕਰਨ ਵਾਲੇ ਨੇ ਫਿਰੌਤੀ ਦੀ ਵੀ ਮੰਗ ਕੀਤੀ ਹੈ। ਪੁਲਿਸ ਨੇ ਫੋਨ ਕਰਨ ਵਾਲੇ ਦਾ ਫੋਨ ਟਰੇਸ ਕਰ ਲਿਆ ਹੈ। ਇਹ ਕਾਲ ਕਰਨਾਟਕ ਦੇ ਕਿਸੇ ਇਲਾਕੇ ਤੋਂ ਕੀਤੀ ਗਈ ਸੀ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਤੇ ਉਹਨਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।