Delhi Schools Reopen: ਵਿਦਿਆਰਥੀਆਂ ਲਈ ਵੱਡੀ ਖ਼ਬਰ, ਦਿੱਲੀ ਵਿਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ

By : GAGANDEEP

Published : Jan 14, 2024, 3:44 pm IST
Updated : Jan 14, 2024, 4:00 pm IST
SHARE ARTICLE
Delhi Schools Reopen News in punjabi
Delhi Schools Reopen News in punjabi

Delhi Schools Reopen: ਸਕੂਲ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 5 ਵਜੇ ਤੋਂ ਬਾਅਦ ਕਲਾਸਾਂ ਨਹੀਂ ਲੱਗਣਗੀਆਂ।

Delhi Schools Reopen News in punjabi : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਰਦੀਆਂ ਦੀਆਂ ਛੁੱਟੀਆਂ ਖ਼ਤਮ ਹੋ ਰਹੀਆਂ ਹਨ, ਸਕੂਲ ਕੱਲ੍ਹ ਯਾਨੀ 15 ਜਨਵਰੀ 2024 ਤੋਂ ਖੁੱਲ੍ਹਣਗੇ। ਹਾਲਾਂਕਿ ਠੰਢ ਅਤੇ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸਕੂਲ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਅਤੇ ਸ਼ਾਮ 5 ਵਜੇ ਤੋਂ ਬਾਅਦ ਕਲਾਸਾਂ ਨਹੀਂ ਲੱਗਣਗੀਆਂ।

ਇਹ ਵੀ ਪੜ੍ਹੋ: America Visa News : ਅਮਰੀਕਾ ਜਾਣ ਦੀ ਉਡੀਕ ਕਰ ਰਹੇ ਭਾਰਤੀਆਂ ਨੂੰ ਜਲਦ ਮਿਲੇਗਾ ਵੀਜ਼ਾ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ 

ਉੱਤਰੀ ਭਾਰਤ ਕੜਾਕੇ ਦੀ ਠੰਢ ਵਿੱਚ ਕੰਬ ਰਿਹਾ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਦੇਸ਼ ਭਰ ਦੇ ਕਈ ਮੈਦਾਨੀ ਰਾਜਾਂ ਵਿਚ ਸੀਤ ਲਹਿਰ ਅਤੇ ਠੰਢ ਦਾ ਕਹਿਰ ਜਾਰੀ ਹੈ। ਕੱਲ੍ਹ ਯਾਨੀ 13 ਜਨਵਰੀ ਨਵੀਂ ਦਿੱਲੀ ਵਿੱਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਸੀ। ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ ਹੈ। 1 ਜਨਵਰੀ 2024 ਤੋਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਸਨ, ਪਰ ਹੁਣ ਇਹ ਕੱਲ੍ਹ ਖ਼ਤਮ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Lohri Incident News: ਲੋਹੜੀ ਦੀ ਬਾਲੀ ਧੂਣੀ 'ਚ ਹੋਇਆ ਜ਼ਬਰਦਸਤ ਧਮਾਕਾ

ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਨੋਇਡਾ ਅਤੇ ਗ੍ਰੇਟਰ ਨੋਇਡਾ ਦੇ ਸਾਰੇ ਸਕੂਲਾਂ ਨੂੰ 15 ਜਨਵਰੀ ਤੱਕ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਨੋਇਡਾ ਜ਼ਿਲ੍ਹੇ ਵਿਚ 9-12ਵੀਂ ਜਮਾਤ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਸਕੂਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Indians waiting to go to America will get visa soon News in punjabi , stay tuned to Rozana Spokesman) 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement