New Delhi: ਭਾਰਤ ਦੀ ਜਵਾਬੀ ਕਾਰਵਾਈ : ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

By : PARKASH

Published : Jan 14, 2025, 11:57 am IST
Updated : Jan 14, 2025, 11:57 am IST
SHARE ARTICLE
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

New Delhi: ਇਸ ਤੋਂ ਪਹਿਲਾਂ ਗੁਆਂਢੀ ਮੁਲਕ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਸੀ ਤਲਬ 

 

New Delhi: ਵਿਦੇਸ਼ ਮੰਤਰਾਲੇ ਵੱਲੋਂ ਅੱਜ ਭਾਰਤ ਵਿਚ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਮੁਹੰਮਦ ਨੂਰਲ ਇਸਲਾਮ ਨੂੰ ਤਲਬ ਕੀਤਾ ਗਿਆ। ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਵਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਵੀ ਭਾਰਤ ’ਚ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ।

ਬੰਗਲਾਦੇਸ਼ ਵਿਦੇਸ਼ ਮੰਤਰਾਲੇ ਨੇ ਭਾਰਤ-ਬੰਗਲਾਦੇਸ਼ ਸਰਹੱਦ ਦੇ ਨਾਲ ਹਾਲ ਹੀ ਵਿਚ ਕੀਤੀ ਚਾਰਦੀਵਾਰੀ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਸੀ ਅਤੇ ਅਪਣਾ ਇਤਰਾਜ਼ ਦਾਇਰ ਕਰਨ ਲਈ ਭਾਰਤ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ।

ਬੰਗਲਾਦੇਸ਼ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, ‘‘ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਰਾਜਦੂਤ ਮੁਹੰਮਦ ਜਾਸ਼ਿਮ ਉੱਦਿਨ ਨੇ ਐਤਵਾਰ ਨੂੰ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਕੋਲ ਹਾਲ ਹੀ ਵਿਚ ਬੰਗਲਾਦੇਸ਼-ਭਾਰਤ ਸਰਹੱਦ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਬੰਗਲਾਦੇਸ਼ ਸਰਕਾਰ ਵਲੋਂ ਡੂੰਘੀ ਚਿੰਤਾ ਜ਼ਾਹਿਰ ਕੀਤੀ।’’

ਉਨ੍ਹਾਂ ਜ਼ੋਰ ਦੇ ਕੇ ਕਿਹਾ ਸੀ ਕਿ ਅਜਿਹੀਆਂ ਗਤੀਵਿਧੀਆਂ, ਖ਼ਾਸ ਕਰ ਕੇ ਚਾਰਦੀਵਾਰੀ ਵਰਗੀ ਗ਼ੈਰ-ਕਾਨੂੰਨੀ ਕੋਸ਼ਿਸ਼ ਅਤੇ ਬੀਐਸਐਫ਼ ਵਲੋਂ ਅਜਿਹੀਆਂ ਹੋਰ ਕਾਰਵਾਈਆਂ ਕੀਤੇ ਜਾਣ ਕਾਰਨ ਸਰਹੱਦ ਦੇ ਨਾਲ ਤਣਾਅ ਤੇ ਗੜਬੜ ਪੈਦਾ ਹੋ ਗਈ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement