UGC ਡਰਾਫਟ ਦਿਸ਼ਾ-ਨਿਰਦੇਸ਼ਾਂ ਵਿੱਚ ਘੱਟ ਗਿਣਤੀ ਸੰਸਥਾਵਾਂ ਦੇ ਅਧਿਕਾਰ ਬਹਾਲ ਕੀਤੇ ਜਾਣੇ ਚਾਹੀਦੇ ਹਨ: MP ਵਿਕਰਮਜੀਤ ਸਿੰਘ ਸਾਹਨੀ
Published : Jan 14, 2025, 4:35 pm IST
Updated : Jan 14, 2025, 4:35 pm IST
SHARE ARTICLE
Rights of minority institutions should be restored in UGC draft guidelines: MP Vikramjit Singh Sahni
Rights of minority institutions should be restored in UGC draft guidelines: MP Vikramjit Singh Sahni

2025 ਵਿੱਚ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਦੇ ਅਧਿਕਾਰਾਂ ਦੀ ਬਹਾਲੀ ਦਾ ਮੁੱਦਾ ਚੁੱਕਿਐ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਦਿੱਲੀ ਯੂਨੀਵਰਸਿਟੀ ਅਧੀਨ ਦਿੱਲੀ ਸਿੱਖ ਕਾਲਜਾਂ ਦੇ ਚੇਅਰਮੈਨ ਵੀ ਹਨ, ਨੇ ਕੇਂਦਰੀ ਸਿੱਖਿਆ ਮੰਤਰੀ  ਧਰਮੇਂਦਰ ਪ੍ਰਧਾਨ ਕੋਲ ਯੂਜੀਸੀ ਡਰਾਫਟ ਦਿਸ਼ਾ-ਨਿਰਦੇਸ਼ 2025 ਵਿੱਚ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਦੇ ਅਧਿਕਾਰਾਂ ਦੀ ਬਹਾਲੀ ਦਾ ਮੁੱਦਾ ਉਠਾਇਆ ਹੈ।ਉਨ੍ਹਾਂ ਨੇ ਪ੍ਰੋਫੈਸਰ ਚੋਣ ਪ੍ਰਕਿਰਿਆ ਵਿੱਚ ਘੱਟ ਗਿਣਤੀ ਸੰਸਥਾਵਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਮਹੱਤਵਪੂਰਨ ਪ੍ਰਬੰਧਾਂ ਨੂੰ ਹਟਾਏ ਜਾਣ 'ਤੇ ਚਿੰਤਾ ਪ੍ਰਗਟ ਕੀਤੀ ਹੈ।

ਡਾ. ਸਾਹਨੀ ਨੇ ਕਿਹਾ ਕਿ ਯੂਜੀਸੀ ਦਿਸ਼ਾ-ਨਿਰਦੇਸ਼ 2025 ਦਾ ਖਰੜਾ ਯੂਜੀਸੀ ਨਿਯਮਾਂ 2010 ਅਤੇ 2018 ਦੇ ਤਹਿਤ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਨੂੰ ਦਿੱਤੇ ਗਏ ਅਪਵਾਦਾਂ ਨੂੰ ਸਵੀਕਾਰ ਨਹੀਂ ਕਰਦਾ, ਖਾਸ ਕਰਕੇ ਸਹਾਇਕ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ ਚੋਣ ਕਮੇਟੀਆਂ ਦੀ ਰਚਨਾ ਵਿੱਚ।

ਡਾ. ਸਾਹਨੀ ਨੇ ਕਿਹਾ ਹੈ ਕਿ ਇਹ ਗਲਤੀ ਨਾ ਸਿਰਫ਼ ਸਥਾਪਿਤ ਉਦਾਹਰਨਾ ਦੀ ਅਣਦੇਖੀ ਕਰਦੀ ਹੈ ਬਲਕਿ ਘੱਟ ਗਿਣਤੀਆਂ ਨੂੰ ਹਾਸਿਲ ਆਪਣੇ ਸੰਸਥਾਨਾਂ ਦੇ ਪ੍ਰਬੰਧਨ ਵਿੱਚ ਜ਼ਰੂਰੀ ਅਧਿਕਾਰਾਂ ਨੂੰ ਵੀ ਕਮਜ਼ੋਰ ਕਰਦੀ ਹੈ ।

ਡਾ. ਸਾਹਨੀ ਨੇ ਦੱਸਿਆ ਕਿ ਡਰਾਫਟ ਦਿਸ਼ਾ-ਨਿਰਦੇਸ਼ਾਂ ਦੀ ਧਾਰਾ 4.2, ਜੋ ਚੋਣ ਕਮੇਟੀਆਂ ਦੀ ਬਣਤਰ ਨਾਲ ਸੰਬੰਧਿਤ ਹੈ, ਵਿੱਚ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਲਈ ਮਹੱਤਵਪੂਰਨ ਪ੍ਰਕਿਰਿਆਵਾਂ ਨੂੰ ਛੱਡ ਦਿੱਤਾ ਗਿਆ ਹੈ। 2018 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਦੋ ਵਿਸ਼ਾ ਮਾਹਿਰ, ਤਰਜੀਹੀ ਤੌਰ 'ਤੇ ਘੱਟ ਗਿਣਤੀ ਭਾਈਚਾਰਿਆਂ ਤੋਂ, ਕਾਲਜ ਦੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਦੁਆਰਾ ਨਾਮਜ਼ਦ ਕੀਤੇ ਜਾਣੇ ਚਾਹੀਦੇ ਹਨ। 2025 ਦੇ ਖਰੜੇ ਵਿੱਚ ਇਸ ਵਿਵਸਥਾ ਦੀ ਅਣਹੋਂਦ ਬਹੁਤ ਚਿੰਤਾਜਨਕ ਹੈ।

ਡਾ. ਸਾਹਨੀ ਨੇ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਵਿੱਚ ਨੁਕਸ ਸਿੱਧੇ ਤੌਰ 'ਤੇ ਸਾਰੇ ਘੱਟ ਗਿਣਤੀ ਕਾਲਜਾਂ ਦੀ ਖੁਦਮੁਖਤਿਆਰੀ ਨੂੰ ਪ੍ਰਭਾਵਤ ਕਰੇਗਾ ਅਤੇ ਇਹ ਭਾਰਤੀ ਸੰਵਿਧਾਨ ਦੇ ਅਨੁਛੇਦ 30(1) ਦੀ ਵੀ ਉਲੰਘਣਾ ਹੈ ਜੋ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਦੀ ਖੁਦਮੁਖਤਿਆਰੀ ਦੀ ਗਰੰਟੀ ਦਿੰਦਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement