ਪ੍ਰਧਾਨ ਮੰਤਰੀ ਨੇ ਪੂਰਨ ਬਹੁਮਤ ਵਾਲੀ ਸਰਕਾਰ ਦੀ ਪੁਰਜ਼ੋਰ ਵਕਾਲਤ ਕੀਤੀ
Published : Feb 14, 2019, 9:35 am IST
Updated : Feb 14, 2019, 9:35 am IST
SHARE ARTICLE
PM Narendra Modi
PM Narendra Modi

16ਵੀਂ ਲੋਕ ਸਭਾ ਦੇ ਆਖ਼ਰੀ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਅਪਣੇ ਧਨਵਾਦ ਭਾਸ਼ਣ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ.....

ਨਵੀਂ ਦਿੱਲੀ : 16ਵੀਂ ਲੋਕ ਸਭਾ ਦੇ ਆਖ਼ਰੀ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਅਪਣੇ ਧਨਵਾਦ ਭਾਸ਼ਣ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਪੂਰਨ ਬਹੁਮਤ ਵਾਲੀ ਸਰਕਾਰ' ਦੀ ਪੈਰਵੀ ਕਰਦਿਆਂ ਕਿਹਾ ਕਿ ਪੂਰਨ ਬਹੁਮਤ ਵਾਲੀ ਸਰਕਾਰ ਦੀ ਗੱਲ ਨੂੰ ਦੁਨੀਆਂ 'ਚ ਧਿਆਨ ਨਾਲ ਸੁਣਿਆ ਜਾਂਦਾ ਹੈ ਅਤੇ ਦੇਸ਼ ਤਰੱਕੀ ਦੇ ਨਵੇਂ ਦਿਸਹੱਦੇ ਹਾਸਲ ਕਰਦਾ ਹੈ। ਉਨ੍ਹਾਂ ਕਿਹਾ, ''ਅੱਜ ਦੁਨੀਆਂ 'ਚ ਭਾਰਤ ਦਾ ਜੋ ਕੱਦ ਵਧਿਆ ਹੈ, ਉਸ ਦੇ ਮੂਲ 'ਚ 2014 'ਚ 30 ਸਾਲ ਬਾਅਦ ਬਣੀ ਪੂਰਨ ਬਹੁਮਤ ਵਾਲੀ ਸਰਕਾਰ ਹੈ। ਇਸ ਦਾ ਸਿਹਰਾ ਪੂਰੀ ਤਰ੍ਹਾਂ ਭਾਰਤ ਦੀ ਸਵਾ ਸੌ ਕਰੋੜ ਜਨਤਾ ਨੂੰ ਜਾਂਦਾ ਹੈ।''

ਉਨ੍ਹਾਂ ਅਪਣੇ ਭਾਸ਼ਣ 'ਚ ਅਪਣੀ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ 'ਚ ਕੀਤੇ ਕੰਮਾਂ ਦਾ ਵੇਰਵਾ ਵੀ ਦਿਤਾ। ਸੰਸਦ ਦੇ ਬਜਟ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਤੋਂ ਪਹਿਲਾਂ ਪਾਰਟੀਆਂ ਦੇ ਆਗੂਆਂ ਦੇ ਰਵਾਇਤੀ ਸੰਬੋਧਨ ਦੌਰਾਨ ਸਮਾਜਵਾਦੀ ਪਾਰਟੀ ਆਗੂ ਮੁਲਾਇਮ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ 
ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਮੋਦੀ ਨੇ ਸਾਰਿਆਂ ਨਾਲ ਮਿਲ ਕੇ ਕੰਮ ਕੀਤਾ ਹੈ ਅਤੇ ਉਹ ਉਨ੍ਹਾਂ ਦੇ ਫਿਰ ਤੋਂ ਪ੍ਰਧਾਨ ਮੰਤਰੀ ਬਣਨ ਦੀ ਉਮੀਦ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਲੋਕ ਸਭਾ ਦੇ ਜਿੰਨੇ ਵੀ ਮੈਂਬਰ ਹਨ ਉਹ ਸਾਰੇ ਇਕ ਵਾਰੀ ਫਿਰ ਪਰਤ ਕੇ ਆਉਣ।

ਉਨ੍ਹਾਂ ਦੇ ਇਸ ਬਿਆਨ 'ਤੇ ਸੱਤਾ ਧਿਰ ਦੇ ਮੈਂਬਰਾਂ ਨੇ ਮੇਜ਼ਾਂ ਥਪਥਪਾ ਕੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਾਡੀ ਵਧਾਈ ਹੈ ਅਤੇ ਸਾਡੀ ਅਰਦਾਸ ਹੈ ਕਿ ਉਹ ਫਿਰ ਪ੍ਰਧਾਨ ਮੰਤਰੀ ਬਣਨ। ਯਾਦਵ ਨੇ ਇਹ ਗੱਲਾਂ ਇਕ ਤੋਂ ਜ਼ਿਆਦਾ ਵਾਰੀ ਕਹੀਆਂ ਅਤੇ ਇਸ ਦੌਰਾਨ ਸਦਨ 'ਚ ਹਾਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੱਥ ਜੋੜ ਕੇ ਉਨ੍ਹਾਂ ਦਾ ਧਨਵਾਦ ਕੀਤਾ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸਦਨ ਦੇ ਸੁਚਾਰੂ ਕੰਮਕਾਜ ਲਈ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਦੀ ਤਾਰੀਫ਼ ਕੀਤੀ।

ਕਾਂਗਰਸ ਦੇ ਕੇ.ਸੀ. ਵੇਣੂਗੋਪਾਲ ਨੇ ਲੋਕ ਸਭਾ ਸਪੀਕਰ ਨੂੰ ਧਨਵਾਦ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨਾਤੇ ਉਨ੍ਹਾਂ ਨੇ ਸਾਰੇ ਕੰਮਕਾਜ 'ਚ ਵਿਆਪਕ ਤੌਰ 'ਤੇ ਹਮਾਇਤ ਦਿਤੀ। ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਧੋਪਾਧਿਆÂ ਨੇ ਕਿਹਾ ਕਿ 16ਵੀਂ ਲੋਕ ਸਭਾ 'ਚ ਤਣਾਅ, ਬੇਚੈਨੀ ਅਤੇ ਵਿਰੋਧ ਰਿਹਾ। ਕੁੱਝ ਨਾਜਾਇਜ਼ ਅਤੇ ਕੁੱਝ ਚੰਗੀਆਂ ਗੱਲਾਂ ਹੋਈਆਂ। (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement