
ਇਸ ਦੌਰਾਨ 107 ਲੋਕਾਂ ਨੂੰ...
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਅਜੇ ਤਕ ਸੁਪਰੀਮ ਕੋਰਟ ਵੱਲੋਂ ਰਾਹਤ ਨਹੀਂ ਮਿਲੀ। ਉਹਨਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਸਾਲ 1984 ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੀ ਸੁਣਵਾਈ ਕਰੇਗਾ।
Sajjan Kumar
ਦਸ ਦਈਏ ਕਿ ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ। ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ 'ਚ ਦੰਗੇ ਭੜਕ ਗਏ ਸਨ। ਸੱਜਣ ਕੁਮਾਰ 'ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ। ਇਸ ਮਾਮਲੇ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ।
Sajjan Kumar
ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ 'ਚ ਸਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ। ਪੀਟੀਆਈ ਦੀ ਖ਼ਬਰ ਮੁਤਾਬਕ ਜਸਟਿਸ ਆਰ ਕੇ ਗੌਬਾ ਨੇ 22 ਸਾਲ ਪੁਰਾਣੀ ਅਪੀਲ ਨੂੰ ਰੱਦ ਕਰ ਦਿੱਤਾ ਹੈ ਅਤੇ ਸਾਰੇ ਦੋਸ਼ੀਆਂ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਹਿ ਦਿੱਤਾ ਹੈ।
Sajjan Kumar
ਦੋਸ਼ੀਆਂ ਨੇ 27 ਅਗਸਤ 1996 ਟ੍ਰਾਇਲ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਦੇ ਤਹਿਤ ਕੜਕੜਡੂਮਾ ਅਦਾਲਤ ਨੇ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੌਰਾਨ 107 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਨ੍ਹਾਂ ਵਿਚੋਂ 88 ਦੋਸ਼ੀ ਹਾਈ ਕੋਰਟ ਪਹੁੰਚੇ ਅਤੇ ਕਈ ਲੋਕਾਂ ਦੀ ਇਸ ਦੌਰਾਨ ਮੌਤ ਹੋ ਗਈ ਤੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਖ਼ਤਮ ਹੋ ਗਿਆ।
Supreme Court
ਪੀਟੀਆਈ ਮੁਤਾਬਕ ਕੇਸ ਦੀ ਪੈਰਵੀ ਦੇ ਕਰ ਰਹੇ ਹਨ ਵਕੀਲ ਐਚਐਸ ਫੂਲਕਾ ਨੇ ਦੱਸਿਆ ਕਿ ਤ੍ਰਿਲੋਕਪੁਰੀ ਮਾਮਲੇ ਵਿਚ ਦਰਜ ਹੋਈ ਐਫ.ਆਈ.ਆਰ ਮੁਤਾਬਕ 95 ਲੋਕਾਂ ਦਾ ਕਤਲ ਹੋਇਆ ਸੀ ਅਤੇ 100 ਦੇ ਕਰੀਬ ਘਰ ਸਾੜੇ ਗਏ ਸਨ। 984 ਦੇ ਸਿੱਖ ਕਤਲੇਆਮ ਦੌਰਾਨ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਹੋਇਆ ਕਤਲੇਆਮ ਦੀ ਉਸ ਵੇਲੇ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਹੋਏ ਕਤਲੇਆਮ 'ਚੋਂ ਇੱਕ ਸੀ। ਇੱਥੋਂ ਦੀਆਂ ਦੋ ਤੰਗ ਗਲੀਆਂ ਵਿਚ ਬੱਚਿਆਂ ਅਤੇ ਔਰਤਾਂ ਸਣੇ ਕਰੀਬ 320 ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।