ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ
Published : Feb 14, 2021, 9:52 pm IST
Updated : Feb 14, 2021, 9:52 pm IST
SHARE ARTICLE
CM Punjab
CM Punjab

ਕਿਸਾਨਾਂ ਦੀਆਂ ਮੌਤਾਂ ਬਾਰੇ ਭਾਜਪਾ ਨੇਤਾਵਾਂ ਦੀ ਬਿਆਨਬਾਜੀ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿਚ ਕੀਤੀ ਬਿਆਨਬਾਜੀ ਉਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਹੈ।

PM And Punjab CMPM And Punjab CMਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਇਹੀ ਰਾਹ ਐਮ.ਐਲ. ਖੱਟਰ ਸਰਕਾਰ ਨੂੰ ਅਖਤਿਆਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ. ਦਲਾਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਬਾਰੇ ਹਾਲ ਹੀ ਕੀਤੀ ਬਿਆਨਬਾਜੀ ਦੀ ਸਖ਼ਤ ਨਿੰਦਾ ਕੀਤੀ ਹੈ।

FarmersFarmersਤੋਮਰ ਵੱਲੋਂ ਦਿੱਲੀ ਪੁਲੀਸ ਦੇ ਹਵਾਲੇ ਨਾਲ ਸਿਰਫ ਦੋ ਕਿਸਾਨਾਂ ਦੀ ਮੌਤ ਹੋਣ ਅਤੇ ਇਕ ਵੱਲੋਂ ਖੁਦਕੁਸ਼ੀ ਕਰ ਜਾਣ ਬਾਰੇ ਦਿੱਤੇ ਬਿਆਨ ਲਈ ਉਨ੍ਹਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਦਾ ਕਰ ਚੁੱਕਾ ਹੈ। ਇੱਥੋਂ ਤੱਕ ਕਿ ਮੀਡੀਆ ਵੀ ਵੱਖ-ਵੱਖ ਸੂਬਿਆਂ ਨਾਲ ਸਬੰਧਤ 200 ਕਿਸਾਨਾਂ, ਜੋ ਇਸ ਸੰਘਰਸ਼ ਵਿਚ ਫੌਤ ਹੋ ਚੁੱਕੇ ਹਨ, ਬਾਰੇ ਡੂੰਘਾਈ ਵਿਚ ਜਾਣਕਾਰੀ ਦੇ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਬਾਰੇ ਅਸੰਵੇਦਨਸ਼ੀਲ ਟਿੱਪਣੀ ਕਰਨ ਉਤੇ ਹਰਿਆਣਾ ਦੇ ਮੰਤਰੀ ਦਲਾਲ ਨੂੰ ਵੀ ਆੜੇ ਹੱਥੀਂ ਲਿਆ ਜਿਸ ਨੇ ਕਿਹਾ ਸੀ ਕਿ ਇਸ ਅੰਦੋਲਨ ਵਿਚ ਮਾਰੇ ਗਏ ਕਿਸਾਨ ਜੇਕਰ ਘਰ ਹੁੰਦੇ ਤਾਂ ਵੀ ਮਰ ਜਾਂਦੇ।

cm haryana cm haryanaਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਕਿ ਕੇਂਦਰ ਸਰਕਾਰ ਦੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸਾਨ ਕਲਿਆਣ ਫੰਡ `ਚੋਂ ਵਿੱਤੀ ਸਹਾਇਤਾ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸ਼ਰਮਨਾਕ ਗੱਲ ਹੈ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ‘ਤੇ 8 ਕਰੋੜ ਰੁਪਏ ਖਰਚ ਕਰ ਸਕਦੀ ਹੈ, ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ ਜਿਨ੍ਹਾਂ ਨੇ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਤੋਮਰ ਅਤੇ ਦਲਾਲ ਦੇ ਇਹ ਬਿਆਨ ਬੀ.ਜੇ.ਪੀ. ਲੀਡਰਸ਼ਿਪ ਦੀ ਕਿਸਾਨਾਂ ਪ੍ਰਤੀ ਕਿਸੇ ਤਰ੍ਹਾਂ ਦੀ ਚਿੰਤਾ ਨਾ ਹੋਣ ਨੂੰ ਦਰਸਾਉਂਦੇ ਹਨ ਜਿਨ੍ਹਾਂ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਅਤੇ ਹਰਿਆਣਾ ਪੁਲਿਸ ਦੀਆਂ ਲਾਠੀਆਂ ਅਤੇ ਕਈ ਗੁੰਡਾ ਅਨਸਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

pm modipm modiਤੋਮਰ ਦੇ ਇਸ ਦਾਅਵੇ ਕਿ ਕੇਂਦਰ ਕੋਲ ਮ੍ਰਿਤਕ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ, ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜੋ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਦਾ ਦਾਅਵਾ ਕਰ ਰਹੀ ਹੈ, ਉਹ ਇਹ ਵੀ ਨਹੀਂ ਜਾਣਦੀ ਕਿ ਉਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿੰਨੇ ਕਿਸਾਨਾਂ ਦੀ ਜਾਨ ਗਈ ਹੈ। ਇਸੇ ਤਰ੍ਹਾਂ ਕੁਝ ਮਹੀਨੇ ਪਹਿਲਾਂ ਤਾਲਾਬੰਦੀ ਦੌਰਾਨ ਦੇਸ਼ ਵਿੱਚ ਮਰਨ ਵਾਲੇ ਪ੍ਰਵਾਸੀਆਂ ਦੀ ਗਿਣਤੀ ਬਾਰੇ ਵੀ ਕੇਂਦਰ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ “ਇਹ ਕਿਹੋ ਜਿਹੀ ਸਰਕਾਰ ਹੈ ਜਿਸਨੂੰ ਆਪਣੇ ਦੇਸ਼ ਵਿੱਚ ਮਰ ਰਹੇ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।”

Narinder ModiNarinder Modiਮੁੱਖ ਮੰਤਰੀ ਨੇ ਕਿਹਾ “ਖੇਤੀਬਾੜੀ ਮੰਤਰੀ ਨੇ ਜਾਂ ਤਾਂ ਜਾਣਬੁੱਝ ਕੇ ਸਦਨ ਵਿੱਚ ਝੂਠ ਬੋਲਿਆ ਅਤੇ ਜਾਂ ਉਹ ਤੱਥਾਂ ਅਤੇ ਅੰਕੜਿਆਂ ਦਾ ਪਤਾ ਲਾਉਣ ਦੀ ਪ੍ਰਵਾਹ ਨਹੀਂ ਕਰਦੇ।” ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਦਫ਼ਾ ਨਹੀਂ ਹੈ ਜਦੋਂ ਕਿਸੇ ਕੇਂਦਰੀ ਮੰਤਰੀ ਨੇ ਸੰਸਦ ਵਿੱਚ ਖੇਤੀ ਕਾਨੂੰਨਾਂ ਜਾਂ ਕਿਸਾਨ ਅੰਦੋਲਨ ਦੇ ਮੁੱਦੇ `ਤੇ ਗਲਤ ਬਿਆਨ ਦਿੱਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਹੋਰ ਮੰਤਰੀ ਨੇ ਸਦਨ ਵਿੱਚ ਗਲਤ ਬਿਆਨ ਦਿੱਤਾ ਸੀ ਕਿ ਪੰਜਾਬ ਨੂੰ ਖੇਤੀਬਾੜੀ ਸੁਧਾਰ ਕਮੇਟੀ ਦੇ ਮੈਂਬਰ ਵਜੋਂ ਇਸ ਦੀ ਸਮਰੱਥਾ ਅਨੁਸਾਰ ਭਰੋਸੇ ਵਿੱਚ ਲਿਆ ਗਿਆ ਸੀ, ਜੋ ਕਿ ਕੋਰਾ ਝੂਠ ਸੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀਆਂ ਮੀਟਿੰਗਾਂ ਵਿੱਚ ਇੱਕ ਵਾਰ ਵੀ ਇਨ੍ਹਾਂ ਕਾਨੂੰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਪੰਜਾਬ ਨੂੰ ਜਦੋਂ ਇਸ ਕਮੇਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਇਸ ਦੀ ਇੱਕ ਮੀਟਿੰਗ ਹੋ ਚੁੱਕੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement