
''ਵਿਦਿਸ਼ਾ ਦੇ ਵਿਕਾਸ ਵਿਚ' ਸੁਸ਼ਮਾ ਸਵਰਾਜ ਦਾ ਯੋਗਦਾਨ ਬੇਮਿਸਾਲ''
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਾਬਕਾ ਕੇਂਦਰੀ ਮੰਤਰੀ ਸਾਬਕਾ ਸੁਸ਼ਮਾ ਸਵਰਾਜ ਦੇ ਜਨਮ ਦਿਵਸ ਮੌਕੇ ਐਤਵਾਰ ਨੂੰ ਆਪਣੀ ਰਿਹਾਇਸ਼ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਚੌਹਾਨ ਦੇ ਮੰਤਰੀ ਮੰਡਲ ਦੇ ਕੁਝ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।
Sushma Swaraj
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਚੌਹਾਨ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਮੂਰਤੀ ਰਾਜ ਵਿੱਚ ਵਿਦਿਸ਼ਾ ਵਿੱਚ ਸਥਾਪਤ ਕੀਤੀ ਜਾਵੇਗੀ। ਦੱਸ ਦੇਈਏ ਕਿ ਸਵਰਾਜ ਵਿਦਿਸ਼ਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਸਨ।
shivraj singh chauhan
ਚੌਹਾਨ ਨੇ ਕਿਹਾ, ਵਿਦਿਸ਼ਾ ਦੇ ਵਿਕਾਸ ਵਿਚ' ਸੁਸ਼ਮਾ ਸਵਰਾਜ ਦਾ ਯੋਗਦਾਨ ਬੇਮਿਸਾਲ ਹੈ। ਅਸੀਂ ਫੈਸਲਾ ਕੀਤਾ ਹੈ ਕਿ ਉਹਨਾਂ ਦੀ ਮੂਰਤੀ ਵਿਦਿਸ਼ਾ ਦੇ ਟਾਊਨ ਹਾਲ ਵਿਚ ਸਥਾਪਿਤ ਕੀਤੀ ਜਾਵੇਗੀ।
Shivraj Singh Chauhan
ਦੱਸ ਦਈਏ ਕਿ ਵਿਦਿਸ਼ਾ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਲਗਭਗ 58 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਅਤੇ ਸੁਸ਼ਮਾ ਸਵਰਾਜ ਨੇ ਸਾਲ 2009 ਅਤੇ 2014 ਵਿਚ ਲੋਕ ਸਭਾ ਚੋਣਾਂ ਜਿੱਤੀਆਂ ਅਤੇ ਦੋ ਵਾਰ ਸੰਸਦ ਮੈਂਬਰ ਬਣੀ। ਸੁਸ਼ਮਾ ਸਵਰਾਜ ਦਾ ਜਨਮ 14 ਫਰਵਰੀ 1952 ਨੂੰ ਹੋਇਆ ਸੀ. 6 ਅਗਸਤ 2019 ਨੂੰ 67 ਸਾਲ ਦੀ ਉਮਰ ਵਿੱਚ ਉਹਨਾਂ ਦਾ ਦੇਹਾਂਤ ਹੋ ਗਿਆ।