ਪੂਰਬੀ ਲੱਦਾਖ਼ ਦੇ ਇਲਾਕਿਆਂ ਤੋਂ ਫ਼ੌਜਾਂ ਦੀ ਵਾਪਸੀ ਚੀਨ ਸਾਹਮਣੇ ਸਮਰਪਣ ਹੈ: ਏ ਕੇ ਐਂਟਨੀ
Published : Feb 14, 2021, 9:24 pm IST
Updated : Feb 14, 2021, 9:24 pm IST
SHARE ARTICLE
AK Antony
AK Antony

ਕਿਹਾ, ਸਰਕਾਰ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰੇੇ 

ਨਵੀਂ ਦਿੱਲੀ : ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਰਖਿਆ ਮੰਤਰੀ ਏ.ਕੇ.  ਐਂਟਨੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਗਲਵਾਨ ਘਾਟੀ ਅਤੇ ਪੈਂਗੋਂਗ ਝੀਲ ਖੇਤਰ ਤੋਂ ਫ਼ੌਜਾਂ ਦੀ ਵਾਪਸੀ ਅਤੇ ਬਫਰ ਜ਼ੋਨ ਬਣਾਉਣਾ ਭਾਰਤ ਦੇ ਅਧਿਕਾਰਾਂ ਦਾ ‘ਆਤਮਸਮਰਪਣ’ ਹੈ। ਇਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਐਂਟਨੀ ਨੇ ਇਹ ਵੀ ਕਿਹਾ ਕਿ ਜਦੋਂ ਕਿ ਭਾਰਤ ਨੂੰ ਦੋ ਮੋਰਚਿਆਂ ‘ਤੇ ਸਰਹੱਦ ਅਤੇ ਯੁੱਧ ਵਰਗੀ ਸਥਿਤੀ ਦੇ ਨਾਲ ਬਹੁਤ ਸਾਰੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਰਖਿਆ ਬਜਟ ਵਿਚ ਮਾਮੂਲੀ ਅਤੇ ਨਾਕਾਫੀ ਵਾਧਾ ਦੇਸ਼ ਨਾਲ ਧੋਖਾ ਹੈ।

AK AntonyAK Antony

ਸ਼ੁਕਰਵਾਰ ਨੂੰ ਸਰਕਾਰ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਭਾਰਤ ਪੂਰਬੀ ਲੱਦਾਖ਼ ਦੇ ਪੈਂਗੋਂਗ ਝੀਲ ਖੇਤਰ ਤੋਂ ਫ਼ੌਜ ਵਾਪਸ ਲੈਣ ਲਈ ਚੀਨ ਨਾਲ ਹੋਏ ਸਮਝੌਤੇ ਵਿਚ ਕਿਸੇ ਵੀ ਖੇਤਰ ‘ਤੇ ਝੁਕਿਆ ਨਹੀਂ ਹੈ। ਐਂਟਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅਜਿਹੇ ਸਮੇਂ ਰਾਸ਼ਟਰੀ ਸੁਰੱਖਿਆ ਨੂੰ ਤਰਜੀਹ ਨਹੀਂ ਦੇ ਰਹੀ ਜਦੋਂ ਚੀਨ ਹਮਲਾਵਰ ਹੋ ਰਿਹਾ ਹੈ ਅਤੇ ਪਾਕਿਸਤਾਨ ਵਲੋਂ ਅਤਿਵਾਦ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

AK AntonyAK Antony

ਉਨ੍ਹਾਂ ਕਿਹਾ ਕਿ ਸੈਨਿਕਾਂ ਦਾ ਪਿੱਛੇ ਹਟਣਾ ਚੰਗਾ ਹੈ ਕਿਉਂਕਿ ਇਸ ਨਾਲ ਤਣਾਅ ਘੱਟ ਹੋਵੇਗਾ ਪਰ ਇਹ ਰਾਸ਼ਟਰੀ ਸੁਰੱਖਿਆ ਦੀ ਕੀਮਤ ’ਤੇ ਨਹੀਂ ਕੀਤਾ ਜਾਣਾ ਚਾਹੀਦਾ। ਐਂਟਨੀ ਨੇ ਦੋਸ਼ ਲਾਇਆ ਕਿ ਗਲਵਾਨ ਘਾਟੀ ਅਤੇ ਪੈਂਗੋਂਗ ਝੀਲ ਤੋਂ ਫ਼ੌਜਾਂ ਦੀ ਵਾਪਸੀ ਆਤਮਸਰਪਣ ਹੈ। ਉਨ੍ਹਾਂ ਕਿਹਾ ਕਿ ਇਹ ਆਤਮ ਸਮਰਪਣ ਕਰਨ ਵਰਗਾ ਹੀ ਹੈ, ਕਿਉਂਕਿ ਭਾਰਤ ਰਵਾਇਤੀ ਤੌਰ ’ਤੇ ਇਨ੍ਹਾਂ ਖੇਤਰਾਂ ਨੂੰ ਕੰਟਰੋਲ ਕਰਦਾ ਆ ਰਿਹਾ ਹੈ। ਐਂਟਨੀ ਨੇ ਦੋਸ਼ ਲਾਇਆ ਕਿ ਅਸੀਂ ਅਪਣੇ ਅਧਿਕਾਰਾਂ ਦਾ ਸਮਰਪਣ ਕਰ ਰਹੇ ਹਾਂ।

AK AntonyAK Antony

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਲ 1962 ਵਿਚ ਵੀ, ਗਲਵਾਨ ਘਾਟੀ ਦਾ ਇਕ ਭਾਰਤੀ ਖੇਤਰ ਹੋਣ ਬਾਰੇ ਕੋਈ ਵਿਵਾਦ ਨਹੀਂ ਹੋਇਆ ਸੀ। ਸਾਬਕਾ ਰਖਿਆ ਮੰਤਰੀ ਨੇ ਕਿਹਾ ਕਿ ਫ਼ੌਜਾਂ ਨੂੰ ਪਿੱਛੇ ਲਿਆਉਣਾ ਅਤੇ ਬਫਰ ਜ਼ੋਨ ਬਣਾਉਣਾ ਅਪਣੀ ਜ਼ਮੀਨ ਦਾ ਆਤਮਸਮਰਪਣ ਕਰਨਾ ਹੈ। ਐਂਟਨੀ ਨੇ ਚੇਤਾਵਨੀ ਦਿਤੀ ਕਿ ਕਿਸੇ ਵੀ ਸਮੇਂ ਚੀਨ ਸਿਆਚਿਨ ਵਿਚ ਪਾਕਿਸਤਾਨ ਦੀ ਮਦਦ ਲਈ ਬਹੁਤ ਕੁੱਝ ਕਰ ਸਕਦਾ ਹੈ।

AK AntonyAK Antony

ਉਨ੍ਹਾਂ ਕਿਹਾ ਕਿ ਅਸੀਂ ਇਸ ਸਰਕਾਰ ਤੋਂ ਜਾਣਨਾ ਚਾਹੁੰਦੇ ਹਾਂ ਕਿ ਸੰਪੂਰਨ ਭਾਰਤ-ਚੀਨ ਸਰਹੱਦ ਸਾਲ 2020 ਵਿਚ ਅੱਧ-ਅਪ੍ਰੈਲ ਤੋਂ ਪਹਿਲਾਂ ਦੇ ਸਥਿਤੀ ਆਵੇਗੀ ਅਤੇ ਇਸ ਸਬੰਧ ਵਿਚ ਸਰਕਾਰ ਦੀ ਕੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੇਸ਼ ਅਤੇ ਜਨਤਾ ਨੂੰ ਸਰਹੱਦ ’ਤੇ ਸਥਿਰਤਾ ਬਹਾਲ ਕਰਨ ਲਈ ਭਰੋਸੇ ਵਿਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰੇ ਅਤੇ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖੇ।   

Location: India, Delhi, New Delhi

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement