ਜਾਨ ਗਵਾਉਣ ਵਾਲੇ ਕਿਸਾਨਾਂ ਵਿਰੁੱਧ ਬਿਆਨ ਦੇਣ ਤੋਂ ਬਾਅਦ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਸਪੱਸ਼ਟੀਕਰਨ
Published : Feb 14, 2021, 10:28 am IST
Updated : Feb 14, 2021, 10:28 am IST
SHARE ARTICLE
Haryana Agriculture Minister JP Dalal
Haryana Agriculture Minister JP Dalal

ਮੇਰੇ ਬਿਆਨ ਦਾ ਗਲਤ ਅਰਥ ਕੱਢਿਆ ਗਿਆ- ਜੇਪੀ ਦਲਾਲ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਖ਼ਿਲਾਫ਼ ਵਿਵਾਦਤ ਬਿਆਨ ਦੇਣ ਤੋਂ ਬਾਅਦ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਜੇਪੀ ਦਲਾਲ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਦੇ ਲਈ ਮੁਆਫੀ ਮੰਗਦੇ ਹਨ।

Haryana Agriculture Minister JP DalalHaryana Agriculture Minister JP Dalal

ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਮੇਰੇ ਬਿਆਨ ਦਾ ਗਲਤ ਅਰਥ ਕੱਢਿਆ ਗਿਆ, ਮੈਂ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਾਂ। ਦਰਅਸਲ ਬੀਤੇ ਦਿਨ ਹਰਿਆਣਾ ਦੇ ਖੇਤੀਬਾੜੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਅਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਸਬੰਧੀ ਦਿੱਤੇ ਗਏ ਬਿਆਨ ਦਾ ਇਕ ਵੀਡੀਓ ਸਾਹਮਣੇ ਆਇਆ ਸੀ। ਕਾਂਗਰਸ ਦੇ ਸੰਸਦ ਮੈਂਬਰ ਦੀਪਇੰਦਰ ਸਿੰਘ ਹੁੱਡਾ ਨੇ ਜੇਪੀ ਦਲਾਲ ਦੀ ਇਸ ਵੀਡੀਓ ਨੂੰ ਟਵਿੱਟਰ ‘ਤੇ ਸਾਂਝਾ ਕੀਤਾ।

Farmers ProtestFarmers Protest

ਦੱਸ ਦਈਏ ਕਿ ਜਦੋਂ ਪੱਤਰਕਾਰਾਂ ਨੇ ਖੇਤੀਬਾੜੀ ਮੰਤਰੀ ਨੂੰ ਕਥਿਤ ਤੌਰ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਦੌਰਾਨ ਹੋਈ 200 ਕਿਸਾਨਾਂ ਦੀ ਮੌਤ ਬਾਰੇ ਪੁੱਛਿਆ ਤਾਂ ਉਹਨਾਂ ਨੇ ਹੈਰਾਨੀ ਨਾਲ ਜਵਾਬ ਦਿੱਤਾ ਕਿ ਜੇ ਉਹ ਘਰ ਹੁੰਦੇ ਤਾਂ ਉਹਨਾਂ ਦੀ ਮੌਤ ਨਾ ਹੁੰਦੀ । ਉਹਨਾਂ ਕਿਹਾ ਕਿ ਅੰਦੋਲਨ ਦੌਰਾਨ ਦਿਲ ਦੇ ਦੌਰੇ, ਬੁਖਾਰ ਅਤੇ ਹੋਰ ਕਾਰਨਾਂ ਕਰਕੇ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਗਈ ਹੈ।

Haryana Agriculture MinisterHaryana Agriculture Minister

ਜਦੋਂ ਉਹਨਾਂ ਨੂੰ ਇਹ ਪੁੱਛਿਆ ਗਿਆ ਕਿ ਕਿਸਾਨੀ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਉਹਨਾਂ ਦੀ ਕੋਈ ਹਮਦਰਦੀ ਨਹੀਂ ਹੈ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਦੇਸ਼ ਦੇ ਸਮੁੱਚੇ 135 ਕਰੋੜ ਲੋਕਾਂ ਪ੍ਰਤੀ ਹਮਦਰਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement