ਪੁਲਵਾਮਾ ਹਮਲੇ ਦੇ ਸ਼ਹੀਦਾਂ ਲਈ ਕਿਸਾਨਾਂ ਵੱਲੋਂ ਦੇਸ਼ਭਰ ‘ਚ ਕੱਢਿਆ ਜਾਵੇਗਾ ਕੈਂਡਲ ਮਾਰਚ
Published : Feb 14, 2021, 9:34 am IST
Updated : Feb 14, 2021, 9:34 am IST
SHARE ARTICLE
farmer
farmer

14 ਫਰਵਰੀ ਪੁਲਵਾਮਾ ਹਮਲੇ ਦੌਰਾਨ ਸ਼ਹੀਦ 40 ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇਖਿਆਲਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਅੱਜ ਸਾਲ 2019 ਵਿਚ 14 ਫਰਵਰੀ ਨੂੰ ਜਦੋਂ ਕਈ ਲੋਕ ਵੈਲੇਨਟਾਈਨ ਡੇਅ 'ਤੇ ਆਪਣੇ ਦੋਸਤਾਂ ਨਾਲ ਇਸ ਦਿਨ ਦਾ ਜਸ਼ਨ ਮਨਾ ਰਹੇ ਸਨ, ਉਸ ਸਮੇਂ ਅੱਤਵਾਦੀਆਂ ਨੇ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਬਲਾਂ 'ਤੇ ਸਭ ਤੋਂ ਵੱਡਾ ਆਤਮਘਾਤੀ ਹਮਲਾ ਕੀਤਾ ਸੀ ਅਤੇ 40 ਤੋਂ ਵੱਧ ਸੈਨਿਕ ਮਾਰੇ ਗਏ ਸਨ। ਅੱਜ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਹੈ।

farmerfarmer

ਇਸੇ ਵਿਰੋਧ ਪ੍ਰਦਰਸ਼ਨ ਦੌਰਾਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਦਿੱਲੀ ਦੀਆਂ ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰਦਿਆਂ 81 ਦਿਨ ਹੋ ਗਏ ਹਨ।  ਇਸੇ ਦਰਮਿਆਨ ਅੱਜ ਯਾਨੀ 14 ਫਰਵਰੀ ਪੁਲਵਾਮਾ ਹਮਲੇ ਦੌਰਾਨ ਸ਼ਹੀਦ 40 ਸੈਨਿਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਕਿਸਾਨਾਂ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰ ਦੇਸ਼ਭਰ ‘ਚ ਕੈਂਡਲ ਮਾਰਚ ਕਰਨ ਅਤੇ ਜਲੂਸ ਕੱਢਣ ਦਾ ਐਲਾਨ ਕੀਤਾ ਗਿਆ ਹੈ।

kisamn ekta morchakisamn ekta morcha

ਦੱਸ ਦੇਈਏ ਕਿ ਕਿਸਾਨ ਸੰਗਠਨ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਦੇਸ਼ ਭਰ ਵਿਚ ਕੈਂਡਲ ਮਾਰਚ, 'ਮਸ਼ਾਲ ਜਲੂਸਾਂ' ਅਤੇ ਹੋਰ ਪ੍ਰੋਗਰਾਮ ਆਯੋਜਿਤ ਕਰਨਗੇ। ਕਿਸਾਨਾਂ ਨੇ ਅੱਤਵਾਦੀਆਂ ਵਲੋਂ ਪੁਲਵਾਮਾ ਹਮਲੇ 'ਚ ਸ਼ਹੀਦ 40 ਜਵਾਨਾਂ ਦੀ ਸ਼ਹਾਦਤ ਦੀ ਦੂਜੇ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਦੇਣ ਦਾ ਐਲਾਨ ਕੀਤਾ ਹੈ।

ਗੌਰਤਲਬ ਹੈ ਕਿ 14 ਫਰਵਰੀ ਨੂੰ ਬੁਜ਼ਦਿਲ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਜਵਾਨਾਂ ਖ਼ਿਲਾਫ਼ ਇੱਕ ਵੱਡੀ ਸਾਜਿਸ਼ ਰਚੀ। ਜਿਸ ਵਿੱਚ ਸਾਡੇ 40 ਤੋਂ ਵੱਧ ਬਹਾਦਰ ਪੁੱਤਰ ਸ਼ਹੀਦ ਹੋਏ। 14 ਫਰਵਰੀ ਨੂੰ ਅੱਤਵਾਦੀਆਂ ਨੇ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਬਲਾਂ 'ਤੇ ਸਭ ਤੋਂ ਵੱਡਾ ਆਤਮਘਾਤੀ ਹਮਲਾ ਕੀਤਾ ਸੀ ਅਤੇ 40 ਤੋਂ ਵੱਧ ਸੈਨਿਕ ਮਾਰੇ ਗਏ ਸਨ।

FilePulwama Attack,

ਅੱਜ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਹੈ। ਪੁਲਵਾਮਾ ਜ਼ਿਲੇ ਦੇ ਲਿਥੋਪੋਰਾ 'ਚ ਸੀਆਰਪੀਐਫ ਦੇ ਜਵਾਨਾਂ ਨਾਲ ਭਰੀ ਬੱਸ ਨਾਲ ਇਕ ਵਿਸਫੋਟ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ ਅਤੇ ਇਕ ਜੋਰਦਾਰ ਧਮਾਕਾ ਹੋਇਆ। ਟੱਕਰ ਹੋਣ ਵੇਲੇ ਪਹਿਲਾਂ ਤੋਂ ਲੋਕਾਂ ਨੂੰ ਕੁਝ ਨਜ਼ਰ ਨਹੀਂ ਆਈਆ ਪਰ ਜਿਵੇਂ ਹੀ ਧਮਾਕੇ ਦਾ ਕਾਲਾ ਧੂੰਆਂ ਉਥੋਂ ਹਟਿਆ ਤਾਂ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਲਾਸ਼ਾਂ ਸੜਕ 'ਤੇ ਪਈਆਂ ਸਨ। ਧਮਾਕਾ ਇੰਨਾ ਤੇਜ਼ ਸੀ ਕਿ ਸੜਕ ਕਾਫੀ ਦੂਰੀ ਤੱਕ ਲਹੂ ਨਾਲ ਲਥ-ਪਥ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement