ਚੇਨਈ ਪਹੁੰਚੇ ਪੀਐਮ ਮੋਦੀ, ਫੌਜ ਮੁਖੀ ਨੂੰ ਸੌਂਪਿਆ ਸਵਦੇਸ਼ੀ ਅਰਜੁਨ ਟੈਂਕ
Published : Feb 14, 2021, 12:22 pm IST
Updated : Feb 14, 2021, 12:37 pm IST
SHARE ARTICLE
Narendra Modi hands over Arjun Tank to Army Chief
Narendra Modi hands over Arjun Tank to Army Chief

ਅੱਜ ਤਮਿਲਨਾਡੂ ਅਤੇ ਕੇਰਲ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਦੋ ਦੱਖਣੀ ਸੂਬੇ ਤਮਿਲਨਾਡੂ ਅਤੇ ਕੇਰਲ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਚੇਨਈ ਵਿਚ ਕਈ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ModiNarendra Modi hands over Arjun Tank to Army Chief

ਇਸ ਮੌਕੇ ਚੇਨਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਮੁਖੀ ਜਨਰਲ ਐਮਐਮ ਨਰਵਣੇ ਨੂੰ ਸਵਦੇਸ਼ੀ ਅਰਜੁਨ ਮੇਨ ਬੈਟਲ ਟੈਂਕ (MK-1A) ਸੌਂਪਿਆ। ਇਸ ਤੋਂ ਇਲਾਵਾ ਉਹ ਕੋਚੀ ਵਿਚ ਵੀ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

PM Modi and TN CMPM Modi and Tamil Nadu Chief Minister

ਦੱਸ ਦਈਏ ਕਿ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਵਾਹਰ ਲਾਲ ਨਹਿਰੂ ਸਟੇਡੀਅਮ ਪਹੁੰਚੇ, ਜਿੱਥੇ ਤਮਿਲਨਾਡੂ ਦੇ ਮੁੱਖ ਮੰਤਰੀ ਈਕੇ ਪਲਾਨੀਸਵਾਮੀ ਅਤੇ ਉਪ ਮੁੱਖ ਮੰਤਰੀ ਓ ਪਨੀਰਸੇਲਵਮ ਨੇ ਉਹਨਾਂ ਦਾ ਸਵਾਗਤ ਕੀਤਾ।

Narendra Modi Narendra Modi

ਹਾਲ ਹੀ ਵਿਚ ਇਕ ਉੱਚ ਪੱਧਰੀ ਬੈਠਕ ਵਿਚ ਰੱਖਿਆ ਮੰਤਰਾਲੇ ਭਾਰਤੀ ਫੌਜ ਵਿਚ 118 ਅਰਜੁਨ ਮਾਰਕ 1ਏ ਟੈਂਕ ਨੂੰ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ, ਜਿਸ ਦੀ ਕੀਮਤ ਲਗਭਗ 8400 ਕਰੋੜ ਰੁਪਏ ਹੈ। ਦੱਸਿਆ ਜਾ ਰਿਹਾ ਹੈ ਕਿ ਅਰਜੁਨ ਮਾਰਕ 1ਏ ਟੈਂਕ ਦਾ ਡਿਜ਼ਾਇਨ ਭਾਰਤ ਵਿਚ ਤਿਆਰ ਕੀਤਾ ਗਿਆ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement