ਪਰਿਵਾਰ ਨੂੰ ਨਜ਼ਰਬੰਦ ਕਰਨ ‘ਤੇ ਬੋਲੇ ਉਮਰ ਅਬਦੁੱਲਾ ਕਿਹਾ ‘ਇਹ ਹੈ ਤੁਹਾਡਾ ਲੋਕਤੰਤਰ’
Published : Feb 14, 2021, 2:18 pm IST
Updated : Feb 14, 2021, 2:32 pm IST
SHARE ARTICLE
Umar Abdula
Umar Abdula

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਾਅਵਾ ਕੀਤਾ ਹੈ...

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਵਾਰ ਨੂੰ ਇੱਕ ਵਾਰ ਫਿਰ ਨਜਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਐਤਵਾਰ ਨੂੰ ਟਵੀਟ ਕਰ ਕੇਂਦਰ ਸਰਕਾਰ ਉੱਤੇ ਗੁੱਸਾ ਸਾਫ਼ ਕੀਤਾ। ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਦੇ ਘਰ ਤੋਂ ਬਾਹਰ ਪੁਲਿਸ ਦੀ ਕੁਝ ਗੱਡੀਆਂ ਖੜੀਆਂ ਹਨ। ਅਬਦੁੱਲਾ ਨੇ ਟਵੀਟ ਕਰ ਕਿਹਾ, ਇਹ ਅਗਸਤ 2019 ਤੋਂ ਬਾਅਦ ਨਵਾਂ ਜੰਮੂ ਕਸ਼ਮੀਰ ਹੈ। ਸਾਨੂੰ ਬਿਨਾਂ ਕੋਈ ਕਾਰਨ ਦੱਸੇ,  ਸਾਡੇ ਘਰਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ।

Army BusArmy Bus

ਇਸ ਤੋਂ ਭੈੜਾ ਹੋਰ ਕੀ ਹੋ ਸਕਦਾ ਹੈ ਕਿ ਉਨ੍ਹਾਂ ਨੇ ਮੈਨੂੰ ਅਤੇ ਮੇਰੇ ਪਿਤਾ ਨੂੰ ਸਾਡੇ ਘਰ ਵਿੱਚ ਬੰਦ ਕਰ ਦਿੱਤਾ ਹੈ, ਮੇਰੀ ਭੈਣ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਬੰਦ ਕਰ ਦਿੱਤਾ ਹੈ। ਉਮਰ ਅਬਦੁੱਲਾ ਨੇ ਆਪਣੇ ਟਵੀਟ ਤੋਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ‘ਚ ਇੱਥੇ ਸ਼ਹਿਰ ਇਲਾਕੇ ਵਿੱਚ ਉਨ੍ਹਾਂ ਦੇ ਘਰ ਦੇ ਮੁੱਖ ਗੇਟ ਤੋਂ ਬਾਹਰ ਪੁਲਿਸ ਦੀਆਂ ਗੱਡੀਆਂ ਖੜੀਆਂ ਦਿਖ ਰਹੀਆਂ ਹਨ।

Umar AbdullahUmar Abdullah

ਉਨ੍ਹਾਂ ਨੇ ਇੱਕ ਦੂਜੇ ਟਵੀਟ ਵਿੱਚ ਮੋਦੀ ਸਰਕਾਰ ਉੱਤੇ ਤੰਨਜ਼ ਕਸਦੇ ਹੋਏ ਕਿਹਾ ਕਿ ਲੋਕਤੰਤਰ ਦੇ ਤੁਹਾਡੇ ਨਵੇਂ ਮਾਡਲ ਦਾ ਮਤਲਬ ਹੈ ਕਿ ਸਾਨੂੰ ਕੋਈ ਕਾਰਨ ਦੱਸੇ ਬਿਨਾਂ ਸਾਡੇ ਘਰਾਂ ਵਿੱਚ ਬੰਦ ਰੱਖਿਆ ਜਾਵੇ ਅਤੇ ਸਾਡੇ ਘਰ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਅੰਦਰ ਆਉਣ ਦੀ ਆਗਿਆ ਨਾ ਜਾਵੇ। ਇਸਤੋਂ ਬਾਅਦ ਵੀ, ਤੁਹਾਨੂੰ ਇਸ ਗੱਲ ‘ਤੇ ਹੈਰਾਨੀ ਹੁੰਦੀ ਹੈ ਕਿ ਮੇਰੇ ਵਿੱਚ ਹੁਣ ਵੀ ਗੁੱਸਾ ਅਤੇ ਕੁੜੱਤਣ ਹੈ।

jkjk

ਦੱਸ ਦਈਏ ਕਿ ਇਸਤੋਂ ਪਹਿਲਾਂ, ਪੀਡੀਪੀ ਪ੍ਰਧਾਨ ਅਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਸ਼ਨੀਵਾਰ ਨੂੰ ਦਾਅਵਾ ਕੀਤਾ ਸੀ ਕਿ ਪਿਛਲੇ ਸਾਲ ਦਸੰਬਰ ਵਿੱਚ ਇੱਥੇ ਦੇ ਪਾਰਿਮਪੋਰਾ ਇਲਾਕੇ ਵਿੱਚ ਮੁੱਠਭੇੜ ਵਿੱਚ ਮਾਰੇ ਗਏ ਤਿੰਨ ਅਤਿਵਾਦੀਆਂ ਵਿੱਚੋਂ ਇੱਕ ਅਤਹਰ ਮੁਸ਼ਤਾਕ ਦੇ ਪਰਵਾਰ ਨੂੰ ਮਿਲਣ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਨਜਰਬੰਦ ਕਰ ਦਿੱਤਾ ਗਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement