ਪਰਚਾ ਰਾਜ ਖ਼ਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਅਰਵਿੰਦ ਕੇਜਰੀਵਾਲ
Published : Feb 14, 2022, 5:36 pm IST
Updated : Feb 14, 2022, 5:36 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਸ਼ਾਮ ਚੁਰਾਸੀ ਵਿੱਚ ਡਾ. ਰਵਜੋਤ ਲਈ ਕੀਤਾ ਚੋਣ ਪ੍ਰਚਾਰ

ਸ਼ਾਮ ਚੁਰਾਸੀ/ ਹੁਸ਼ਿਆਰਪੁਰ / ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਲਈ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਅਤੇ ਹੁਸ਼ਿਆਰਪੁਰ ਵਿੱਚ ਚੋਣ ਪ੍ਰਚਾਰ ਕੀਤਾ।

aap aap

ਵੱਖ- ਵੱਖ ਥਾਂਵਾਂ 'ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਵੱਲੋਂ 'ਆਪ' ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਪਾਈ ਗਈ ਇੱਕ-ਇੱਕ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਪਵੇਗੀ ਅਤੇ ਪੰਜਾਬ ਵਿੱੱਚ ਇੱਕ ਇਮਾਨਦਾਰ ਸਰਕਾਰ ਬਣੇਗੀ।

aap aap

ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ਼ਾਮ ਚੁਰਾਸੀ ਵਿੱਚ ਪ੍ਰਚਾਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਰਚਾ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ 'ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ।

aap aap

ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ।  ਕੇਜਰੀਵਾਲ ਨੇ ਕਿਹਾ ਕਿ ਸ਼ਾਮ ਚੁਰਾਸੀ ਸਮੇਤ ਸੂਬੇ ਭਰ 'ਚ ਹਸਪਤਾਲ ਬਣਾਏ ਜਾਣਗੇ ਅਤੇ ਪਰਲ ਸਮੇਤ ਹੋਰ ਕੰਪਨੀਆਂ ਵੱਲੋਂ ਲੋਕਾਂ ਦਾ ਲੁੱਟਿਆ ਪੈਸਾ ਲੋਕਾਂ ਨੂੰ ਵਾਪਸ ਕਰਵਾਇਆ ਜਾਵੇਗਾ।

aap aap

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਟੀ.ਵੀ. ਚੈਨਲ ਵਾਲੇ ਵੀ ਆਪਣੇ ਸਰਵਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ 65 ਸੀਟਾਂ ਜਿੱਤਣ ਦੀ ਗੱਲ ਆਖਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣੀ ਹੈ।

aap aap

ਇਸ ਲਈ ਕੇਵਲ 65 ਸੀਟਾਂ ਨਹੀਂ ਸਗੋਂ 80 ਸੀਟਾਂ ਜਿੱਤਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ 'ਝਾੜੂ' ਨੂੰ ਪਾਵੇ ਅਤੇ ਆਪਣੇ ਰਿਸਤੇਦਾਰਾਂ, ਦੋਸਤਾਂ ਨੂੰ ਵੀ 'ਝਾੜੂ' ਨੂੰ ਵੋਟ ਪਾਉਣ ਦੀ ਅਪੀਲ ਕਰੇ।

aap aap

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement