PM ਮੋਦੀ ਸਮੇਤ ਇਹਨਾਂ ਦਿੱਗਜ ਆਗੂਆਂ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Published : Feb 14, 2022, 1:47 pm IST
Updated : Feb 14, 2022, 1:47 pm IST
SHARE ARTICLE
PM modi
PM modi

“ਸ਼ਹੀਦਾਂ ਦਾ ਸਰਵਉੱਚ ਬਲੀਦਾਨ ਹਰ ਭਾਰਤੀ ਲਈ ਪ੍ਰੇਰਣਾ”

 

ਨਵੀਂ ਦਿੱਲੀ: ਪੂਰਾ ਦੇਸ਼ ਸੋਮਵਾਰ ਨੂੰ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੁਲਵਾਮਾ ਵਿੱਚ ਸ਼ਹੀਦ ਹੋਏ CRPF ਜਵਾਨਾਂ ‘ਤੇ ਅੱਤਵਾਦੀ ਹਮਲੇ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਹੋਏ CRPF ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ 2019 ਵਿੱਚ ਅੱਜ ਦੇ ਦਿਨ ਪੁਲਵਾਮਾ ਦੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਸਰਵਉੱਚ ਕੁਰਬਾਨੀ ਹਰ ਭਾਰਤੀ ਨੂੰ ਇੱਕ ਮਜ਼ਬੂਤ​ ਅਤੇ ਖੁਸ਼ਹਾਲ ਦੇਸ਼ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।

 

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਦਿੱਤੀ ਸਰਧਾਂਜਲੀ 
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ 'ਪੁਲਵਾਮਾ ਅੱਤਵਾਦੀ ਹਮਲੇ 'ਚ ਕੁਰਬਾਨ ਹੋਏ ਮਾਂ ਭਾਰਤੀ ਦੇ ਅਮਰ ਬਹਾਦਰ ਪੁੱਤਰਾਂ ਨੂੰ ਸਲਾਮ ਅਤੇ ਨਿਮਰ ਸ਼ਰਧਾਂਜਲੀ! ਤੁਹਾਡੀ ਕੁਰਬਾਨੀ ਦਾ ਸਮਾਜ ਸਿਰ ਕਰਜ਼ ਹੈ। ਤੁਹਾਡੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਅੱਤਵਾਦ ਵਿਰੁੱਧ ਇਕਜੁੱਟ ਕਰਦੀ ਹੈ। 

 

 

Yogi AdityanathYogi Adityanath

 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਭੇਟ ਕੀਤ ਸਰਧਾਂਜਲੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 2019 ’ਚ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਉਹਨਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਮਾਂ ਭਾਰਤੀ ਦੇ ਵੀਰ ਸਪੂਤਾਂ ਨੂੰ ਮੇਰਾ ਕੋਟਿ-ਕੋਟਿ ਨਮਨ ਅਤੇ ਸ਼ਰਧਾਂਜਲੀ। ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਵੀਰ ਜਵਾਨਾਂ ਦਾ ਬਲੀਦਾਨ ਭਾਰਤ ਦੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ।

ਗੌਰਤਲਬ ਹੈ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੇ 12 ਦਿਨਾਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਇਸ ਘਟਨਾ ਦਾ ਬਦਲਾ ਲਿਆ ਸੀ। ਫੌਜ ਨੇ ਅੱਤਵਾਦੀਆਂ ਦੇ ਠਿਕਾਣਿਆਂ ‘ਤੇ ਸਰਜੀਕਲ ਸਟ੍ਰਾਈਕ ਕਰ ਕੇ 300 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕੀਤੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement