ਬਦਲੇ ਦੀ ਭਾਵਨਾ ਕਾਰਨ ਰਾਹੁਲ ਗਾਂਧੀ ਦੇ ਜਹਾਜ਼ ਨੂੰ ਵਾਰਾਣਸੀ ਹਵਾਈ ਅੱਡੇ 'ਤੇ ਉਤਰਨ ਨਹੀਂ ਦਿੱਤਾ ਗਿਆ- ਕਾਂਗਰਸ
Published : Feb 14, 2023, 1:26 pm IST
Updated : Feb 14, 2023, 1:46 pm IST
SHARE ARTICLE
Congress claims Rahul Gandhi’s plane denied permission to land at Varanasi airport
Congress claims Rahul Gandhi’s plane denied permission to land at Varanasi airport

ਵਾਰਾਣਸੀ ਹਵਾਈ ਅੱਡੇ ਦੀ ਡਾਇਰੈਕਟਰ ਆਰਿਆਮਾ ਸਾਨਿਆਲ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਰਾਹੁਲ ਗਾਂਧੀ ਦੇ ਆਉਣ ਬਾਰੇ ਪਹਿਲਾਂ ਕੋਈ ਸੂਚਨਾ ਨਹੀਂ ਸੀ।

 

ਵਾਰਾਣਸੀ: ਕਾਂਗਰਸ ਨੇ ਇਲਜ਼ਾਮ ਲਗਾਇਆ ਕਿ ਬਦਲੇ ਦੀ ਭਾਵਨਾ ਦੇ ਚਲਦਿਆਂ ਰਾਹੁਲ ਗਾਂਧੀ ਦੇ ਜਹਾਜ਼ ਨੂੰ ਦੇਰ ਰਾਤ ਵਾਰਾਣਸੀ ਹਵਾਈ ਅੱਡੇ 'ਤੇ ਉਤਰਨ ਨਹੀਂ ਦਿੱਤਾ ਗਿਆ। ਕਾਂਗਰਸ ਦੇ ਸੀਨੀਅਰ ਆਗੂ ਅਜੇ ਰਾਏ ਨੇ ਇਲਜ਼ਾਮ ਲਗਾਇਆ ਕਿ ਰਾਹੁਲ ਗਾਂਧੀ ਦੇ ਜਹਾਜ਼ ਨੇ ਉਹਨਾਂ ਦੇ ਸੰਸਦੀ ਖੇਤਰ ਵਾਇਨਾਡ ਤੋਂ ਵਾਪਸੀ ਮੌਕੇ ਇੱਥੇ ਹਵਾਈ ਅੱਡੇ 'ਤੇ ਉਤਰਨਾ ਸੀ, ਪਰ ਏਅਰਪੋਰਟ ਅਥਾਰਟੀ ਨੇ "ਆਖਰੀ ਸਮੇਂ" ਜਹਾਜ਼ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ।  

ਇਹ ਵੀ ਪੜ੍ਹੋ: BBC ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ 'ਤੇ IT ਦਾ ਛਾਪਾ

ਰਾਏ ਨੇ ਕਿਹਾ ਕਿ ਉਹ ਅਤੇ ਪਾਰਟੀ ਦੇ ਹੋਰ ਆਗੂ ਆਪਣੇ ਆਗੂ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਸਨ ਪਰ ਉਹਨਾਂ ਦੇ ਜਹਾਜ਼ ਨੂੰ ਹਵਾਈ ਅੱਡੇ 'ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਦੇ ਨਤੀਜੇ ਵਜੋਂ ਉਹਨਾਂ (ਰਾਹੁਲ ਗਾਂਧੀ) ਨੂੰ ਰਾਸ਼ਟਰੀ ਰਾਜਧਾਨੀ ਪਰਤਣਾ ਪਿਆ। ਰਾਏ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਮੰਗਲਵਾਰ ਨੂੰ ਪ੍ਰਯਾਗਰਾਜ ਦੇ ਕਮਲਾ ਨਹਿਰੂ ਮੈਮੋਰੀਅਲ ਹਸਪਤਾਲ ਵਿਚ ਇਕ ਸਮਾਗਮ ਲਈ ਪ੍ਰਯਾਗਰਾਜ ਆਉਣ ਵਾਲੇ ਸਨ।

ਇਹ ਵੀ ਪੜ੍ਹੋ: ਐਨ.ਆਰ.ਆਈ. ਕਾਰੋਬਾਰੀ ਨੇ ਭੁਚਾਲ ਪ੍ਰਭਾਵਿਤ ਤੁਰਕੀ ਤੇ ਸੀਰੀਆ ਲਈ ਦਾਨ ਕੀਤੇ 11 ਕਰੋੜ ਰੁਪਏ  

ਵਾਰਾਣਸੀ ਹਵਾਈ ਅੱਡੇ ਦੀ ਡਾਇਰੈਕਟਰ ਆਰਿਆਮਾ ਸਾਨਿਆਲ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਰਾਹੁਲ ਗਾਂਧੀ ਦੇ ਆਉਣ ਬਾਰੇ ਪਹਿਲਾਂ ਕੋਈ ਸੂਚਨਾ ਨਹੀਂ ਸੀ। ਉਹਨਾਂ ਕਿਹਾ ਕਿ ਆਖਰੀ ਸਮੇਂ 'ਤੇ ਉਹਨਾਂ ਨੂੰ ਫਲਾਈਟ ਕੰਟਰੋਲਰ ਤੋਂ ਸੂਚਨਾ ਮਿਲੀ ਕਿ ਰਾਹੁਲ ਗਾਂਧੀ ਦਾ ਏਅਰਪੋਰਟ 'ਤੇ ਲੈਂਡਿੰਗ ਦਾ ਸਮਾਂ ਰੱਦ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement