ਪ੍ਰੋ. ਸਰਚਾਂਦ ਸਿੰਘ ਨੂੰ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਵੱਜੋਂ ਕੀਤਾ ਗਿਆ ਨਿਯੁਕਤ
Published : Feb 14, 2023, 5:15 pm IST
Updated : Feb 14, 2023, 5:15 pm IST
SHARE ARTICLE
PHOTO
PHOTO

ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ’ਚ ਅਹਿਮ ਸੇਵਾਵਾਂ ਨਿਭਾਅ ਚੁਕੇ ਹਨ

 

ਨਵੀਂ ਦਿੱਲੀ- ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪ੍ਰੋ. ਸਰਚਾਂਦ ਨੂੰ ਨਿਯੁਕਤ ਕੀਤਾ ਹੈ। ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋਫ਼ੈਸਰ ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। 

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਯੋਗਤਾ ਨੂੰ ਧਿਆਨ 'ਚ ਰੱਖਦਿਆਂ ਕੀਤੀ ਗਈ ਹੈ। ਉਹ ਪੰਜਾਬ ਅਤੇ ਸਿੱਖ ਕੌਮ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਹੱਲ ਕਰਵਾਉਣ ਦੇ ਨਾਲ-ਨਾਲ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ​ਕਰਨ ਲਈ ਯਤਨਸ਼ੀਲ ਰਹਿਣਗੇ।

ਜ਼ਿਕਰਯੋਗ ਹੈ ਕਿ ਪ੍ਰੋ. ਸਰਚਾਂਦ ਸਿੰਘ ਦਾ ਪਿਛੋਕੜ ਜਿੱਥੇ ਸਿੱਖ ਕੌਮ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਉਨ੍ਹਾਂ ਦਾ ਵਿਦਿਆਰਥੀ ਜੀਵਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਵੀ ਜੁੜਿਆ ਰਿਹਾ। ਉਹ ਫੈਡਰੇਸ਼ਨ ਦੇ ਪ੍ਰਧਾਨ ਵੀ ਰਹੇ। ਉਹ ਪ੍ਰਧਾਨ ਮੰਤਰੀ ਮੋਦੀ ਦੀ ਸਿੱਖ ਭਾਈਚਾਰੇ ਪ੍ਰਤੀ ਸੁਹਿਰਦਤਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ’ਚ ਅਹਿਮ ਸੇਵਾਵਾਂ ਨਿਭਾਅ ਚੁਕੇ ਹਨ। ਉਨ੍ਹਾਂ ਪੰਜਾਬ, ਪੰਜਾਬੀ, ਪੰਜਾਬੀਅਤ, ਸਿੱਖ ਪੰਥ ਅਤੇ ਸਿੱਖ ਸਿਆਸਤ ਦੇ ਚਲੰਤ ਮਸਲਿਆਂ ’ਤੇ ਵੀ ਪੂਰੀ ਪਕੜ ਬਣਾਈ ਰੱਖੀ। 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement