Farmers protest Day 2: ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਦੂਜੇ ਦਿਨ ਵੀ ਛੱਡੇ ਗਏ ਅੱਥਰੂ ਗੈਸ ਦੇ ਗੋਲੇ
Published : Feb 14, 2024, 11:32 am IST
Updated : Feb 14, 2024, 11:32 am IST
SHARE ARTICLE
Tear gas fired again at Punjab-Haryana's Shambhu border on Farmers protest Day 2
Tear gas fired again at Punjab-Haryana's Shambhu border on Farmers protest Day 2

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

Farmers protest Day 2: 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਲਈ ਕਿਸਾਨ ਇਕ ਵਾਰ ਫਿਰ ਬੁੱਧਵਾਰ ਸਵੇਰੇ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਵਿਚ ਹਰਿਆਣਾ ਦੀ ਸਰਹੱਦ 'ਤੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ।

Tear gas fired again at Punjab-Haryana's Shambhu border on Farmers protest Day 2Tear gas fired again at Punjab-Haryana's Shambhu border on Farmers protest Day 2

ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁੱਝ ਕਿਸਾਨ ਸ਼ੰਭੂ ਸਰਹੱਦ 'ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਿਸ ਨੇ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਅੱਥਰੂ ਗੈਸ ਦੇ ਕਈ ਗੋਲੇ ਦਾਗੇ। ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਦੋ ਪੁਆਇੰਟਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ।

Tear gas fired again at Punjab-Haryana's Shambhu border on Farmers protest Day 2Tear gas fired again at Punjab-Haryana's Shambhu border on Farmers protest Day 2

ਮੰਗਲਵਾਰ ਨੂੰ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਦਿਨ ਭਰ ਲਈ ਮੁਲਤਵੀ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਨੂੰ ਸ਼ੰਭੂ ਸਰਹੱਦ ਤੋਂ ਮਾਰਚ ਮੁੜ ਸ਼ੁਰੂ ਕਰਨਗੇ। ਮੰਗਲਵਾਰ ਨੂੰ ਸ਼ੰਭੂ ਸਰਹੱਦ ਨੇੜੇ ਸੀਮਿੰਟ ਨਾਲ ਬਣੇ ਬੈਰੀਅਰਾਂ ਨੂੰ ਹਟਾਉਣ ਲਈ ਕਿਸਾਨਾਂ ਨੇ ਟਰੈਕਟਰਾਂ ਦੀ ਵਰਤੋਂ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲਿਸ ਵਲੋਂ ਬੈਰੀਕੇਡ ਦੇ ਹਿੱਸੇ ਵਜੋਂ ਇਹ ਬੈਰੀਅਰ ਲਾਏ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਿਆਣਾ ਪੁਲਿਸ ਨੇ ਕਿਹਾ ਸੀ ਕਿ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਅਪਣੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਨ ਲਈ ਦ੍ਰਿੜ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ।  

 (For more Punjabi news apart from Tear gas fired again at Punjab-Haryana's Shambhu border on Farmers protest Day 2, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement