ਜੰਮੂ ਅਤੇ ਕਸ਼ਮੀਰ ਵਿੱਚ ਕੈਂਸਰ ਦੇ ਲਗਾਤਾਰ ਵੱਧ ਰਹੇ ਮਾਮਲੇ, ਪਿਛਲੇ ਤਿੰਨ ਸਾਲਾਂ ਵਿੱਚ 32,425 ਮਾਮਲੇ ਆਏ ਸਾਹਮਣੇ
Published : Feb 14, 2026, 11:34 am IST
Updated : Feb 14, 2026, 1:24 pm IST
SHARE ARTICLE
32,425 cancer cases reported in Jammu and Kashmir News
32,425 cancer cases reported in Jammu and Kashmir News

ਕਸ਼ਮੀਰ ਡਿਵੀਜ਼ਨ ਵਿਚ ਜੰਮੂ ਨਾਲੋਂ ਵੱਧ ਮਾਮਲੇ ਆਏ ਸਾਹਮਣੇ

ਜੰਮੂ ਅਤੇ ਕਸ਼ਮੀਰ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਪਿਛਲੇ ਤਿੰਨ ਸਾਲਾਂ ਵਿੱਚ ਹੀ, ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 32,425 ਕੈਂਸਰ ਦੇ ਮਾਮਲੇ ਦਰਜ ਕੀਤੇ ਗਏ ਹਨ। ਕਸ਼ਮੀਰ ਡਿਵੀਜ਼ਨ ਵਿੱਚ ਜੰਮੂ ਨਾਲੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਫੇਫੜਿਆਂ, ਛਾਤੀ, ਮੂੰਹ, ਬੱਚੇਦਾਨੀ ਦੇ ਕੈਂਸਰ ਸਭ ਤੋਂ ਮਾਮਲੇ ਹਨ।

ਇਹ ਅੰਕੜੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਪੁਲਵਾਮਾ ਦੇ ਵਿਧਾਇਕ ਵਹੀਦ-ਉਰ-ਰਹਿਮਾਨ ਪਾਰਾ ਵੱਲੋਂ ਰਾਜ ਵਿੱਚ ਲਾਇਲਾਜ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਸੰਬੰਧੀ ਪੁੱਛੇ ਗਏ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਪੇਸ਼ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਅਨੁਸਾਰ, ਪਿਛਲੇ ਤਿੰਨ ਸਾਲਾਂ ਦੌਰਾਨ ਜੰਮੂ ਡਿਵੀਜ਼ਨ ਵਿੱਚ ਕੁੱਲ 6,804 ਕੈਂਸਰ ਦੇ ਕੇਸਾਂ ਦੀ ਪੁਸ਼ਟੀ ਹੋਈ, ਜਿਸ ਵਿੱਚ 2023 ਵਿੱਚ 2,036, 2024 ਵਿੱਚ 2,187 ਅਤੇ 2025 ਵਿੱਚ 2,581 ਸ਼ਾਮਲ ਹਨ।

ਇਸ ਦੌਰਾਨ 2022, 2023 ਅਤੇ 2024 ਦੌਰਾਨ ਕਸ਼ਮੀਰ ਡਿਵੀਜ਼ਨ ਵਿੱਚ ਕੁੱਲ 25,621 ਕੈਂਸਰ ਦੇ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ, 2022 ਵਿੱਚ 8,021, 2023 ਵਿੱਚ 8,621 ਅਤੇ 2024 ਵਿੱਚ 8,979 ਕੇਸ ਸਾਹਮਣੇ ਆਏ। ਅਧਿਕਾਰਤ ਅੰਕੜਿਆਂ ਅਨੁਸਾਰ, ਜੰਮੂ ਅਤੇ ਕਸ਼ਮੀਰ ਵਿੱਚ 2023 ਵਿੱਚ ਕੁੱਲ 10,657 ਕੈਂਸਰ ਦੇ ਮਾਮਲੇ ਅਤੇ 2024 ਵਿੱਚ 11,166 ਕੈਂਸਰ ਦੇ ਮਾਮਲੇ ਸਾਹਮਣੇ ਆਏ। ਸਰਕਾਰ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸਭ ਤੋਂ ਵੱਧ ਪਾਏ ਜਾਣ ਵਾਲੇ ਕੈਂਸਰ ਫੇਫੜੇ, ਛਾਤੀ, ਮੂੰਹ, ਸਰਵਾਈਕਲ, ਪ੍ਰੋਸਟੇਟ ਅਤੇ ਪੈਨਕ੍ਰੀਆਟਿਕ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement