
ਜਖ਼ਮੀਆਂ ਨੂੰ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ
ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ ਵਿੱਚ ਐਤਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ 6 ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 6 ਲੋਕ ਜ਼ਖਮੀ ਵੀ ਹੋ ਗਏ।
आंध्र प्रदेश: कृष्णा ज़िले में एक सड़क दुर्घटना में 6 लोगों की मौत हो गई और 6 लोग घायल हो गए। pic.twitter.com/Hl9Efgu3j3
— ANI_HindiNews (@AHindinews) March 14, 2021
ਇਹ ਹਾਦਸਾ ਕ੍ਰਿਸ਼ਨਾ ਜ਼ਿਲੇ ਦੇ ਗੋਲਪੱਲੀ ਪਿੰਡ ਵਿਚ ਲੋਰੀ ਅਤੇ ਆਟੋਰਿਕਸ਼ਾ ਦੀ ਟੱਕਰ ਕਾਰਨ ਹੋਇਆ ਹੈ। ਹਾਦਸੇ ਤੋਂ ਬਾਅਦ ਲੋਰੀ ਚਾਲਕ ਫਰਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
accident
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਜ਼ਖਮੀਆਂ ਦਾ ਨਜ਼ਦੀਕੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਲੋਰੀ ਚਾਲਕ ਦੀ ਭਾਲ ਕਰ ਰਹੀ ਹੈ।