
ਭੀੜ ਨੇ ਨੌਜਵਾਨ ’ਤੇ ਲਗਾਇਆ ਗੱਡੀ ਚੋਰੀ ਕਰਨ ਦਾ ਦੋਸ਼
ਰਾਂਚੀ - ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਮਾਬ ਲਿੰਚਿੰਗ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ ਹੈ। ਦਰਅਸਲ ਮਾਮਲਾ ਰਾਂਚੀ ਦੇ ਅਨਗੜਾ ਥਾਣਾ ਅਧੀਨ ਆਉਂਦੇ ਪਿੰਡ ਮਹੇਸ਼ਪੁਰ ਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਇਕ ਨੌਜਵਾਨ ਮੁਬਾਰਕ 'ਤੇ ਗੱਡੀ ਚੋਰੀ ਦਾ ਦੋਸ਼ ਲਗਾ ਕੇ ਉਸ ਨੂੰ ਭੀੜ ਨੇ ਕੁੱਟ ਕੁੱਟ ਕੇ ਮਾਰ ਦਿੱਤਾ।
Mob Lynching
ਇਸ ਘਟਨਾ ਵਿਚ 15 ਤੋਂ 17 ਲੋਕਾਂ ਦੇ ਸ਼ਾਮਲ ਹੋਣ ਦੀ ਖ਼ਬਰ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
Mob lynching in Ranchi
ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੂੰ ਸਾਜ਼ਿਸ਼ ਦੇ ਤਹਿਤ ਮਾਰਿਆ ਗਿਆ ਹੈ। ਪਰਿਵਾਰ ਵੱਲ਼ੋਂ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੁਬਾਰਕ ਦੇ ਸਰੀਰ ’ਤੇ ਡੂੰਘੇ ਜ਼ਖਮਾਂ ਦੇ ਨਿਸ਼ਾਨ ਵੀ ਮਿਲੇ ਹਨ।