
ਉਕਤ ਨੌਜਵਾਨ ਵੱਲੋਂ ਅਪਣੇ ਕੀਤੇ ’ਤੇ ਪਛਤਾਵਾ ਜ਼ਾਹਰ ਕਰਨ ਮਗਰੋਂ ਅਦਾਲਤ ਨੇ ਇਹ ਸਜ਼ਾ ਸੁਣਾਈ ਗਈ ਹੈ।
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਕਤਲ ਕਰਨ ਦੀ ਕੋਸ਼ਿਸ਼ ਦੇ ਇਕ ਦੋਸ਼ੀ 21 ਸਾਲਾ ਨੌਜਵਾਨ ਨੂੰ ਗੁਰਦੁਆਰਾ ਬੰਗਲਾ ਸਾਹਿਬ ’ਚ ਇਕ ਮਹੀਨੇ ਲਈ ਸੇਵਾ ਕਰਨ ਦਾ ਨਿਰਦੇਸ਼ ਦਿਤਾ ਹੈ। ਉਕਤ ਨੌਜਵਾਨ ਵੱਲੋਂ ਅਪਣੇ ਕੀਤੇ ’ਤੇ ਪਛਤਾਵਾ ਜ਼ਾਹਰ ਕਰਨ ਮਗਰੋਂ ਅਦਾਲਤ ਨੇ ਇਹ ਸਜ਼ਾ ਸੁਣਾਈ ਗਈ ਹੈ। ਜਸਟਿਸ ਸੁਬਰਮਣੀਅਮ ਪ੍ਰਸਾਦ ਨੇ ਸ਼ੁਕਰਵਾਰ ਨੂੰ ਇਹ ਕਹਿੰਦੇ ਹੋਏ ਦੋਸ਼ੀ ਮੁਹੰਮਦ ਉਮੈਰ ਖ਼ਿਲਾਫ਼ ਦਰਜ ਐੱਫ. ਆਈ. ਆਰ. ਨੂੰ ਖ਼ਾਰਜ ਕਰ ਦਿਤਾ ਕਿ ਉਹ 21 ਸਾਲ ਦਾ ਇਕ ਨੌਜਵਾਨ ਹੈ ਅਤੇ ਉਸ ਦੇ ਸਾਹਮਣੇ ਪੂਰੀ ਜ਼ਿੰਦਗੀ ਪਈ ਹੈ।
Delhi High Court
ਇਸ ਤੱਥ ’ਤੇ ਦੋਹਾਂ ਪਾਰਟੀਆਂ ਨੇ ਸਮਝੌਤਾ ਕਰ ਲਿਆ ਹੈ। ਦੋਸ਼ੀ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ-307 (ਕਤਲ ਦੀ ਕੋਸ਼ਿਸ਼) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਸਟਿਸ ਨੇ ਦੋਸ਼ੀ ਨੂੰ 16 ਮਾਰਚ ਤੋਂ 16 ਅਪ੍ਰੈਲ 2021 ਤਕ ਗੁਰਦੁਆਰਾ ਬੰਗਲਾ ਸਾਹਿਬ ’ਚ ਇਕ ਮਹੀਨੇ ਤਕ ਸੇਵਾ ਕਰਨ ਦਾ ਨਿਰਦੇਸ਼ ਦਿਤਾ ਹੈ। ਇਕ ਮਹੀਨਾ ਪੂਰਾ ਹੋਣ ਮਗਰੋਂ ਦੋਸ਼ੀ ਨੂੰ ਆਦੇਸ਼ ਦਾ ਪਾਲਣ ਕੀਤਾ ਹੈ, ਇਸ ਲਈ ਹਾਈ ਕੋਰਟ ਵਿਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਮਿਲਿਆ ਇਕ ਸਰਟੀਫ਼ਿਕੇਟ ਦਾਇਰ ਕਰਨਾ ਹੋਵੇਗਾ। ਆਦੇਸ਼ ਪਾਸ ਕਰਦੇ ਅਦਾਲਤ ਨੇ ਦੋਸ਼ੀ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਉਸ ਨੂੰ ਅਜਿਹੇ ਕੰਮਾਂ ’ਚ ਸ਼ਾਮਲ ਹੋਣ ਅਤੇ ਭਵਿੱਖ ’ਚ ਅਪਰਾਧ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਹੈ।
gurudwara
ਅਦਾਲਤ ਨੇ ਕਿਹਾ ਕਿ ਨੌਜਵਾਨਾਂ ਨੂੰ ਅਪਣੇ ਗੁੱਸੇ ਨੂੰ ਕਾਬੂ ਕਰਨਾ ਸਿਖਣਾ ਚਾਹੀਦਾ ਹੈ ਅਤੇ ਖ਼ਿਆਲ ਰਖਣਾ ਚਾਹੀਦਾ ਹੈ ਕਿ ਕਾਨੂੰਨ ਅਪਣੇ ਹੱਥਾਂ ਵਿਚ ਨਹੀਂ ਲੈ ਸਕਦੇ। ਇਸ ਮਾਮਲੇ ਵਿਚ ਸੁਣਵਾਈ ਦੌਰਾਨ ਮੁਹੰਮਦ ਉਮੈਰ ਵਲੋਂ ਵਕੀਲ ਜਸਪਾਲ ਸਿੰਘ ਅਤੇ ਸ਼ਿਕਾਇਤਕਰਤਾ ਵਲੋਂ ਵਕੀਲ ਅਮਿਤ ਯਾਦਵ ਅਦਾਲਤ ’ਚ ਪੇਸ਼ ਹੋਏ। ਪੁਛਗਿਛ ਦੌਰਾਨ ਦੋਸ਼ੀ ਨੇ ਕਿਹਾ ਕਿ ਜਦੋਂ ਉਹ ਅਪਣੀ ਮਾਂ ਨਾਲ ਬਹਿਸ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਉਸ ਨੂੰ ਥੱਪੜ ਮਾਰ ਦਿਤਾ। ਜਿਸ ਨੂੰ ਉਸ ਨੇ ਅਪਣਾ ਅਪਮਾਨ ਮਹਿਸੂਸ ਕੀਤਾ ਅਤੇ ਇਸ ਲਈ ਉਸ ਨੇ ਗੁੱਸੇ ਵਿਚ ਆ ਕੇ ਇਕ ਸਬਜ਼ੀ ਵੇਚਣ ਵਾਲੇ ਤੋਂ ਚਾਕੂ ਲਿਆ ਅਤੇ ਸ਼ਿਕਾਇਤਕਰਤਾ ਨੂੰ ਮਾਰ ਦਿਤਾ।