ਚੋਣ ਸੂਬਿਆਂ 'ਚ ਕਿਸਾਨਾਂ ਦਾ ਨਵਾਂ ਦਾਅ,ਖੇਤੀ ਕਾਨੂੰਨਾਂ ਦੇ ਨਾਲ ਛੋਹੇ ਲੋਕ-ਮੁੱਦੇ, ਭਾਜਪਾ 'ਚ ਚਿੰਤਾ
Published : Mar 14, 2021, 4:24 pm IST
Updated : Mar 14, 2021, 4:51 pm IST
SHARE ARTICLE
Farmers Protest
Farmers Protest

ਖੇਤੀ ਕਾਨੂੰਨਾਂ ਤੋਂ ਇਲਾਵਾ ਮਹਿੰਗਾਈ ਤੇ ਬੇਰੁਜ਼ਗਾਰੀ ਸਮੇਤ ਸਰਕਾਰੀ ਜਾਇਦਾਦਾਂ ਵੇਚਣ ਦੇ ਮੁੱਦੇ ਛੋਹੇ

ਕੋਲਕਾਤਾ : ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਦਿੱਲੀ ਤੋਂ ਬਾਅਦ ਦੇਸ਼ ਦੇ ਕੋਨੇ-ਕੋਨੇ ਤਕ ਪਹੁੰਚਣ ਲੱਗਾ ਹੈ। ਦੇਸ਼ ਦੇ ਪੰਜ ਚੋਣਾਵੀਂ ਸੂਬਿਆਂ ਅੰਦਰ ਕਿਸਾਨਾਂ ਦੀਆਂ ਵਧਦੀਆਂ ਗਤੀਵਿਧੀਆਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਈ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਮਹਿੰਗਾਈ, ਬੇਰੁਜ਼ਗਾਰੀ ਸਮੇਤ ਉਨ੍ਹਾਂ ਲੋਕ ਮੁੱਦਿਆਂ ਨੂੰ ਚੁੱਕਣ ਲੱਗਾ ਹੈ, ਜਿਨ੍ਹਾਂ ਨੂੰ ਲੈ ਕੇ ਲੋਕਾਂ ਅੰਦਰ ਖੁਸਰ-ਮੁਸਰ ਪਹਿਲਾਂ ਹੀ ਚੱਲ ਰਹੀ ਸੀ।

Farmers ProtestFarmers Protest

ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਵਾਲੇ ਸੂਬਿਆਂ ਅੰਦਰ ਲੋਕ-ਮੁੱਦਿਆਂ ਨੂੰ ਛੋਹਣ ਬਾਅਦ ਸਰਕਾਰ ਦੀਆਂ ਨੀਤੀਆਂ ਖਿਲਾਫ ਲੋਕਾਂ ਅੰਦਰ ਗੁੱਸਾ ਵਧਦਾ ਜਾ ਰਿਹਾ ਹੈ। ਖਾਸ ਕਰ ਕੇ ਪੱਛਮੀ ਬੰਗਾਲ ਵਿਚ ਜਿਸ ਹਿਸਾਬ ਨਾਲ ਕਿਸਾਨ ਆਗੂਆਂ ਨੂੰ ਸਮਰਥਨ ਮਿਲ ਰਿਹਾ, ਉਸ ਤੋਂ ਜਿੱਥੇ ਕਿਸਾਨ ਆਗੂ ਉਤਸ਼ਾਹਤ ਹਨ, ਉਥੇ ਹੀ ਸੱਤਾਧਾਰੀ ਧਿਰ ਅੰਦਰ ਘਬਰਾਹਟ ਪਾਈ ਜਾ ਰਹੀ ਹੈ।

Farmers protestFarmers protest

ਕਿਸਾਨ ਲੀਡਰਾਂ ਨੇ ਰੈਲੀਆਂ ਤੇ ਮਹਾਪੰਚਾਇਤਾਂ ਕਰਕੇ ਭਾਜਪਾ ਨੂੰ ਵੋਟ ਨਾ ਪਾਉਣ ਦਾ ਸ਼ਰੇਆਮ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਦੇ ਨਾਲ-ਨਾਲ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮਸਲੇ ਜੋੜਣ ਬਾਅਦ ਆਮ ਲੋਕਾਂ ਦਾ ਕਿਸਾਨਾਂ ਦੀ ਹਮਾਇਤ ਵਿਚ ਨਿਤਰਨਾ ਜਾਰੀ ਹੈ। ਕਿਸਾਨਾਂ ਵੱਲੋਂ ਸਨਿੱਚਰਵਾਰ ਨੂੰ ਪੱਛਮੀ ਬੰਗਾਲ ਦੇ ਹਲਕੇ ਨੰਦੀਗ੍ਰਾਮ ਤੇ ਰਾਜਧਾਨੀ ਕੋਲਕਾਤਾ ’ਚ ਕੀਤੀਆਂ ਮਹਾਪੰਚਾਇਤਾਂ ਵਿਚ ਵੱਡੀਆਂ ਭੀੜਾਂ ਇਕੱਠੀਆਂ ਹੋਈਆਂ ਹਨ।  ਕੇਂਦਰ ਸਰਕਾਰ ਨੂੰ ਹੁਣ ਤਕ ਕਿਸਾਨੀ ਅੰਦੋਲਨ ਉੱਤਰੀ ਭਾਰਤ ਤਕ ਸੀਮਤ ਲੱਗਦਾ ਸੀ ਪਰ ਚੋਣ ਵਾਲੇ ਰਾਜਾਂ ਵਿਚ ਵੀ ਕਿਸਾਨਾਂ ਦੇ ਹੱਕ ਵਿਚ ਵੱਡੇ ਇਕੱਠ ਹੋਣ ਬਾਅਦ ਭਾਜਪਾ ਲਈ ਵੋਟ ਬੈਂਕ ਖੁਰਨ ਦਾ ਖਤਰਾ ਪੈਦਾ ਹੋ ਗਿਆ ਹੈ।

Farmers ProtestFarmers Protest

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ 'ਤੇ ਵੱਡੇ ਹਮਲੇ ਕਰਦਿਆਂ ਮੌਜੂਦਾ ਸਰਕਾਰ ਨੂੰ ਲੁਟੇਰਿਆਂ ਦੀ ਸਰਕਾਰ ਕਰਾਰ ਦਿੰਦਿਆਂ ਗੰਭੀਰ ਦੋਸ਼ ਲਗਾਏ ਹਨ। ਕਿਸਾਨ ਆਗੂ ਮੁਤਾਬਕ ਜਦੋਂ ਕੰਪਨੀਆਂ ਸੰਸਦ ਚਲਾਉਣਗੀਆਂ ਤਾਂ ਅਜਿਹੀਆਂ ਸਰਕਾਰਾਂ ਗੱਲਬਾਤ ਨਹੀਂ ਕਰਦੀਆਂ, ਉਹ ਵਪਾਰ ਕਰਦੀਆਂ ਹਨ ਤੇ ਵਿਦੇਸ਼ੀ ਕੰਪਨੀਆਂ ਹਰ ਖੇਤਰ ਨੂੰ ਤਬਾਹ ਕਰ ਦੇਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਰੇਲ ਗੱਡੀ ਦੇ ਰੂਟ ਤਕ ਵੇਚੇ ਜਾ ਚੁੱਕੇ ਹਨ ਤੇ ਕਰੋਨਾ ਦਾ ਤਾਂ ਐਵੇਂ ਹੀ ਬਹਾਨਾ ਲਾਇਆ ਜਾ ਰਿਹਾFarmers ProtestFarmers Protest ਹੈ।

 

ਉਨ੍ਹਾਂ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਬਚਣ ਦੀ ਅਪੀਲ ਕਰਦਿਆਂ ਭਾਜਪਾ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਵੋਟ ਪਾਓ ਪਰ ਭਾਜਪਾ ਨੂੰ ਜ਼ਰੂਰ ਹਰਾਓ। ਉਨ੍ਹਾਂ ਕਿਹਾ ਕਿ ਭੁੱਖ ਦਾ ਵਪਾਰ ਰੋਕਣ ਲਈ ਰੋਟੀ ਨੂੰ ਤਿਜੋਰੀ ਵਿਚ ਬੰਦ ਨਾ ਹੋਣ ਦਿੱਤਾ ਜਾਵੇ। ਟਿਕੈਤ ਨੇ ਕਿਹਾ ਕਿ ਵੱਡੀਆਂ ਕੰਪਨੀਆਂ ਪੂੰਜੀ ਨਿਵੇਸ਼ ਮੁਨਾਫੇ ਲਈ ਹੀ ਕਰਦੀਆਂ ਹਨ ਅਤੇ ਕਿਸੇ ਖੇਤਰ ਵਿਚ ਇਨ੍ਹਾਂ ਦੀ ਐਟਰੀ ਬਾਅਦ ਕੀਮਤਾਂ ਦਾ ਪ੍ਰਭਾਵਿਤ ਹੋਣਾ ਕੁਦਰਤੀ ਹੁੰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement