
ਸ਼ਨੀਵਾਰ ਸ਼ਾਮ ਤੋਂ ਹੀ ਮੁਠਭੇੜ ਜਾਰੀ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ ਕੀਤਾ ਗਿਆ। ਨਿਊਜ਼ ਏਜੰਸੀ ਮੁਤਾਬਕ ਸ਼ੋਪੀਆਂ ਦੇ ਰਾਵਾਲਪੋਰਾ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਹੋਈ ਹੈ। ਇਸ ਸਬੰਧੀ ਸੰਯੁਕਤ ਅਭਿਆਨ ਜਾਰੀ ਹੈ।
One terrorist killed in the encounter
ਦੱਸ ਦਈਏ ਕਿ ਰਾਵਲਪੋਰਾ ਇਲ਼ਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਸ਼ਨੀਵਾਰ ਸ਼ਾਮ ਤੋਂ ਹੀ ਮੁਠਭੇੜ ਜਾਰੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀ ਹਨ, ਜਿਨ੍ਹਾਂ ਵਿਚ ਇਕ ਨੂੰ ਮਾਰ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਸਥਾਨਕ ਲੋਕਾਂ ਨੂੰ ਘਰੋਂ ਬਾਹਰ ਨਾ ਆਉਣ ਦੀ ਅਪੀਲ ਕੀਤੀ ਗਈ ਹੈ।