ਬੰਗਾਲ ਚੋਣਾਂ: ਅੱਜ ਵ੍ਹੀਲ ਚੇਅਰ ’ਤੇ ਚੋਣ ਪ੍ਰਚਾਰ ਕਰੇਗੀ ਮਮਤਾ ਬੈਨਰਜੀ, ਚੋਣ ਮਨੋਰਥ ਪੱਤਰ ਟਲਿਆ
Published : Mar 14, 2021, 9:18 am IST
Updated : Mar 14, 2021, 10:15 am IST
SHARE ARTICLE
Mamata Banerjee
Mamata Banerjee

ਵ੍ਹੀਲ ਚੇਅਰ 'ਤੇ ਰੋਡ ਸ਼ੋਅ ਕਰੇਗੀ ਮਮਤਾ ਬੈਨਰਜੀ

ਕੋਲਕਾਤਾ: ਪੱਛਮੀ ਬੰਗਾਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ, ਇਸ ਦੇ ਚਲਦਿਆਂ ਅੱਜ ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੈਰ ’ਤੇ ਸੱਟ ਵੱਜਣ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ’ਤੇ ਸਾਹਮਣੇ ਆ ਰਹੀ ਹੈ।

Mamata BanerjeeMamata Banerjee

ਟੀਐਮਸੀ ਸੂਤਰਾਂ ਅਨੁਸਾਰ ਅੱਜ ਮਮਤਾ ਬੈਨਰਜੀ ਵੱਲੋਂ ਵ੍ਹੀਲ ਚੇਅਰ ਉੱਤੇ ਗਾਂਧੀ ਮੂਰਤੀ ਤੋਂ ਹਜ਼ਰਾ ਤੱਕ ਰੋਡ ਸ਼ੋਅ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਦੁਪਹਿਰ ਮੌਕੇ ਹਜ਼ਰਾ ਵਿਖੇ ਇਕ ਰੈਲੀ ਨੂੰ ਵੀ ਸੰਬੋਧਨ ਕਰਨਗੇ।

Mamata Mamata Banerjee

ਟੀਐਮਸੀ ਦਾ ਚੋਣ ਮਨੋਰਥ ਪੱਤਰ ਟਲਿਆ

ਇਸ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ ਨੇ ਅੱਜ ਅਪਣੇ ਪ੍ਰੋਗਰਾਮ ਵਿਚ ਬਦਲਾਅ ਵੀ ਕੀਤਾ ਹੈ। ਦਰਅਸਲ ਪਾਰਟੀ ਵੱਲੋਂ ਅੱਜ ਅਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਣਾ ਸੀ ਪਰ ਹਾਲ ਹੀ ਵਿਚ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਵੱਲੋਂ ਅੱਜ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਅਗਲੀ ਤਰੀਕ ਦਾ ਐਲ਼ਾਨ ਬਾਅਦ ਵਿਚ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement