
ਚਾਰ ਸੂਬਿਆਂ 'ਚ ਜਿੱਤ 'ਤੇ ਪਾਰਟੀ ਪ੍ਰਧਾਨ ਜੇ.ਪੀ.ਨੱਡਾ ਨੂੰ ਦਿੱਤੀ ਵਧਾਈ
ਨਵੀਂ ਦਿੱਲੀ : ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਮੋਦੀ-ਮੋਦੀ ਦੇ ਨਾਹਰੇ ਲਗਾਏ ਗਏ। ਲੋਕ ਸਭਾ ਦੀ ਕਾਰਵਾਈ ਸੋਮਵਾਰ ਯਾਨੀ ਅੱਜ ਸਵੇਰੇ 11 ਵਜੇ ਸ਼ੁਰੂ ਹੋਈ। ਪ੍ਰਧਾਨ ਮੰਤਰੀ ਮੋਦੀ ਦੇ ਸਦਨ 'ਚ ਦਾਖਲ ਹੁੰਦੇ ਹੀ ਭਾਜਪਾ ਸੰਸਦ ਮੈਂਬਰਾਂ ਨੇ ਮੋਦੀ-ਮੋਦੀ ਦੇ ਨਾਹਰੇ ਲਗਾਏ। ਕਰੀਬ ਤਿੰਨ ਚਾਰ ਮਿੰਟ ਤੱਕ ਭਾਜਪਾ ਦੇ ਸੰਸਦ ਮੈਂਬਰ ਜਿੱਤ ਦਾ ਜਸ਼ਨ ਮਨਾਉਂਦੇ ਰਹੇ ਅਤੇ ਟੇਬਲ ਵਜਾਉਂਦੇ ਰਹੇ।
PM modi
ਮੋਦੀ ਦੇ ਲੋਕ ਸਭਾ 'ਚ ਪਹੁੰਚਣ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੈਬਨਿਟ ਮੰਤਰੀ ਸਦਨ 'ਚ ਮੌਜੂਦ ਸਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਵੀ ਸੰਸਦ ਕੰਪਲੈਕਸ 'ਚ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਚਾਰ ਸੂਬਿਆਂ 'ਚ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਧਾਈ ਦਿੱਤੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਸਾਲ 2022-23 ਲਈ ਜੰਮੂ ਅਤੇ ਕਸ਼ਮੀਰ ਦਾ ਬਜਟ ਪੇਸ਼ ਕੀਤਾ। 5 ਅਗਸਤ 2019 ਨੂੰ ਰਾਜ ਵਿੱਚੋਂ ਧਾਰਾ 370 ਅਤੇ 35ਏ ਨੂੰ ਖ਼ਤਮ ਕਰਨ ਤੋਂ ਬਾਅਦ ਇਹ ਤੀਜਾ ਬਜਟ ਹੈ।
Nirmala Sitharaman
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਮੰਗਲਵਾਰ ਨੂੰ ਸੰਸਦ 'ਚ ਯੂਕਰੇਨ ਦੀ ਮੌਜੂਦਾ ਸਥਿਤੀ ਦੇ ਨਾਲ-ਨਾਲ ਉੱਥੇ ਫਸੇ ਭਾਰਤੀ ਨਾਗਰਿਕਾਂ ਬਾਰੇ ਜਾਣਕਾਰੀ ਦੇਣਗੇ।
ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਸਦਨ ਦੀ ਚਰਚਾ 'ਚ ਹਿੱਸਾ ਲਵੇਗੀ। ਅਸੀਂ ਲੋਕਾਂ ਨਾਲ ਜੁੜੇ ਅਹਿਮ ਮੁੱਦੇ ਉਠਾਵਾਂਗੇ।
election
10 ਮਾਰਚ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਹਨ ਜਿਨ੍ਹਾਂ 'ਚ ਭਾਜਪਾ ਨੇ ਪੰਜ ਰਾਜਾਂ ਵਿੱਚੋਂ ਚਾਰ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਇਹ ਰਾਜ ਹਨ- ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ। ਇਨ੍ਹਾਂ ਵਿੱਚੋਂ ਪੰਜਾਬ ਨੂੰ ਛੱਡ ਕੇ ਚਾਰੇ ਰਾਜਾਂ ਵਿੱਚ ਭਾਜਪਾ ਨੇ ਜਿੱਤ ਦਰਜ ਕੀਤੀ ਹੈ।
BJP
ਇਸ ਜਿੱਤ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਦਿੱਲੀ ਬੀਜੇਪੀ ਦਫ਼ਤਰ ਵਿੱਚ ਜ਼ੋਰਦਾਰ ਜਸ਼ਨ ਮਨਾਇਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਅੱਜ ਸੰਸਦ ਦੇ ਬਜਟ ਸੈਸ਼ਨ ਮੌਕੇ ਵੀ ਜਦੋਂ ਪ੍ਰਧਾਨ ਮੰਤਰੀ ਮੋਦੀ ਆਏ ਤਾਂ ਸਾਰੇ ਭਾਜਪਾ ਸਾਂਸਦਾਂ ਨੇ ਮੋਦੀ-ਮੋਦੀ ਦੇ ਨਾਹਰੇ ਲਗਾਏ।