
ਉਹਨਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ!
ਨਵੀਂ ਦਿੱਲੀ: ਕੋਵਿਡ-19 ਤੋਂ ਸੁਰੱਖਿਆ ਨੂੰ ਲੈ ਕੇ ਹੁਣ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਵੇਗਾ। ਉਹਨਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ! ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ।
ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਹੁਣ ਸਾਵਧਾਨੀ ਦੀ ਖੁਰਾਕ ਲੈਣ ਦੇ ਯੋਗ ਹੋਣਗੇ। ਮੈਂ ਬੱਚਿਆਂ ਦੇ ਪਰਿਵਾਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।
ਮਾਰਚ ਦੀ ਸ਼ੁਰੂਆਤ ਵਿਚ ਹੀ ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਦੇਸ਼ ਵਿਚ 15 ਤੋਂ 18 ਸਾਲ ਦੀ ਉਮਰ ਦੇ ਤਿੰਨ ਕਰੋੜ ਤੋਂ ਵੱਧ ਬੱਚਿਆਂ ਦਾ ਕੋਵਿਡ-19 ਟੀਕਾਕਰਨ ਪੂਰਾ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਯੁਵਾ ਭਾਰਤ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨੂੰ ਅਗਲੇ ਪੱਧਰ ਤੱਕ ਲੈ ਕੇ ਜਾ ਰਿਹਾ ਹੈ।