ਕਰਮਜੀਤ ਕੌਰ ਚੌਧਰੀ ਨੇ ਸੀਨੀਅਰ ਲੀਡਰਸ਼ਿਪ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ
Published : Mar 14, 2023, 5:53 pm IST
Updated : Mar 14, 2023, 5:53 pm IST
SHARE ARTICLE
File Photo
File Photo

ਕਰਮਜੀਤ ਕੌਰ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਨ ਤੋਂ ਬਾਅਦ ਕੀਤੀ ਮੁਲਾਕਾਤ

ਨਵੀਂ ਦਿੱਲੀ : ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮ ਦੇ ਐਲਾਨ ਤੋਂ ਇੱਕ ਦਿਨ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਸਮੇਤ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਲੋਕ ਸਭਾ ਚੀਫ਼ ਵ੍ਹਿਪ ਕੋਡਿਕੁੰਨੀਲ ਸੁਰੇਸ਼ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।

ਕਰਮਜੀਤ ਕੌਰ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਉਨ੍ਹਾਂ 'ਤੇ ਭਰੋਸਾ ਜਤਾਉਣ ਅਤੇ ਜਲੰਧਰ ਤੋਂ ਉਮੀਦਵਾਰ ਐਲਾਨਣ ਲਈ ਮਲਿਕਾਰਜੁਨ ਖੜਗੇ ਦਾ ਧੰਨਵਾਦ ਕੀਤਾ। ਕਰਮਜੀਤ ਕੌਰ ਚੌਧਰੀ ਨੇ ਕਿਹਾ, “ਮੈਂ ਮਾਣ ਮਹਿਸੂਸ ਕਰਦੀ ਹਾਂ ਕਿ ਮੇਰੀ ਪਾਰਟੀ ਨੇ ਮੈਨੂੰ ਉਸੇ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਨ ਦੇ ਯੋਗ ਸਮਝਿਆ ਜਿਸ ਦੀ ਪ੍ਰਤੀਨਿਧਤਾ ਤੇ ਸੇਵਾ ਮੇਰੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਨੇ ਕੀਤੀ ਸੀ।

ਮੈਂ ਪਾਰਟੀ ਲੀਡਰਸ਼ਿਪ ਅਤੇ ਕਾਡਰ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਨਾ ਸਿਰਫ ਕਾਂਗਰਸ ਪਾਰਟੀ ਦੇ ਸਰਵਉੱਚ ਆਦਰਸ਼ਾਂ ਨੂੰ ਬਰਕਰਾਰ ਰੱਖਾਂਗੀ, ਸਗੋਂ ਚੌਧਰੀ ਸੰਤੋਖ ਸਿੰਘ ਜੀ ਵੱਲੋਂ ਰੱਖੀ ਮਜ਼ਬੂਤ ਨੀਂਹ 'ਤੇ ਤਰੱਕੀ ਤੇ ਆਪਸੀ ਭਾਈਚਾਰੇ ਵਾਸਤੇ ਕੰਮ ਕਰਨਾ ਜਾਰੀ ਰੱਖਾਂਗੀ।" ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਚੌਧਰੀ ਪਰਿਵਾਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਮਜ਼ਬੂਤ ਸਮਰਥਨ ਲਈ ਤਹਿ ਦਿਲੋਂ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਾਂਗੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਿਆ।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement