ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਸੁਣਵਾਈ ’ਤੇ ਪ੍ਰਗਟਾਈ ਤਸੱਲੀ
Published : Mar 14, 2023, 5:30 pm IST
Updated : Mar 14, 2023, 5:30 pm IST
SHARE ARTICLE
Supreme Court
Supreme Court

ਕਿਹਾ: ਅਸੀਂ ਮਾਮਲੇ ਦੀ ਨਿਗਰਾਨੀ ਕਰ ਰਹੇ ਹਾਂ

 

ਨਵੀਂ ਦਿੱਲੀ: ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਦੀ ਅਦਾਲਤ 'ਚ ਹੋ ਰਹੀ ਸੁਣਵਾਈ 'ਤੇ ਤਸੱਲੀ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਹੈ ਕਿ ਮੁਕੱਦਮਾ ਹੌਲੀ ਨਹੀਂ ਚੱਲ ਰਿਹਾ ਹੈ। ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਨਿਯਮਤ ਤੌਰ 'ਤੇ ਚੱਲ ਰਹੀ ਹੈ। ਸਾਨੂੰ ਟਰਾਇਲ ਜੱਜ ਤੋਂ ਬਾਕਾਇਦਾ ਰਿਪੋਰਟਾਂ ਮਿਲ ਰਹੀਆਂ ਹਨ। ਸੁਪਰੀਮ ਕੋਰਟ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ ਭੂਸ਼ਣ ਨੇ ਟਰਾਇਲ ਹੌਲੀ ਚੱਲਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ: 'ਆਪ' ਵੱਲੋਂ ਕਰੋੜਾਂ ਦੇ ਚੰਡੀਗੜ੍ਹ ਪਾਰਕਿੰਗ ਘੁਟਾਲੇ 'ਚ ਸੀਬੀਆਈ ਜਾਂਚ ਦੀ ਮੰਗ

ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਤਿੰਨ ਗਵਾਹਾਂ ਤੋਂ ਪੁੱਛਗਿੱਛ ਪੂਰੀ ਹੋ ਚੁੱਕੀ ਹੈ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਕਿ ਅਸੀਂ ਮਾਮਲੇ ਦੀ ਨਿਗਰਾਨੀ ਕਰ ਰਹੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਹੇਠਲੀ ਅਦਾਲਤ ਸਾਨੂੰ ਰਿਪੋਰਟ ਬਾਰੇ ਜਾਣਕਾਰੀ ਦਿੰਦੀ ਰਹੇਗੀ। ਅਦਾਲਤ ਵੱਲੋਂ ਜਾਰੀ ਅੰਤਰਿਮ ਦਿਸ਼ਾ-ਨਿਰਦੇਸ਼ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਚੱਲਦੀ ਰੇਲਗੱਡੀ ਤੋਂ ਡਿੱਗ ਕੇ 2 ਨੌਜਵਾਨਾਂ ਦੀ ਮੌਤ: ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਵਾਪਰਿਆ ਹਾਦਸਾ

ਜ਼ਿਕਰਯੋਗ ਹੈ ਕਿ 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ 'ਚ ਹੋਈ ਹਿੰਸਾ ਵਿੱਚ ਅੱਠ ਲੋਕ ਮਾਰੇ ਗਏ ਸਨ, ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਤਤਕਾਲੀ ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਚ ਵਿਛਾਏ ਸੱਥਰ : ਚਿੱਟੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ

ਉੱਤਰ ਪ੍ਰਦੇਸ਼ ਪੁਲਿਸ ਦੀ ਐਫ਼.ਆਈ.ਆਰ. ਅਨੁਸਾਰ, ਚਾਰ ਕਿਸਾਨਾਂ ਨੂੰ ਇੱਕ ਐਸ.ਯੂ.ਵੀ. ਨੇ ਕੁਚਲ ਦਿੱਤਾ ਸੀ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਘਟਨਾ ਕਾਰਨ ਗੁੱਸੇ 'ਚ ਆਏ ਕਿਸਾਨਾਂ ਨੇ ਐਸ.ਯੂ.ਵੀ. ਦੇ ਡਰਾਈਵਰ ਅਤੇ ਭਾਰਤੀ ਜਨਤਾ ਪਾਰਟੀ ਦੇ ਦੋ ਵਰਕਰਾਂ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement