
ਸਤਿਆਪਾਲ ਮਲਿਕ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੂੰ ਜ਼ੈੱਡ ਪਲੱਸ ਸੁਰੱਖਿਆ ਨਹੀਂ ਮਿਲੇਗੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਇਹ ਫੈਸਲਾ ਲਿਆ ਹੈ। ਇਸ ਫੈਸਲੇ ਬਾਰੇ ਉਹਨਾਂ ਨੇ ਇਕ ਨਿੱਜੀ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਗੱਲਬਾਤ 'ਚ ਸਤਿਆਪਾਲ ਮਲਿਕ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਹੈੱਡਕੁਆਰਟਰ ਤੋਂ ਸੂਚਨਾ ਮਿਲੀ ਹੈ ਕਿ ਮੇਰੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ।
ਮੈਨੂੰ ਸਿਰਫ਼ ਇੱਕ PSO ਦਿੱਤਾ ਗਿਆ ਹੈ, ਉਹ ਵੀ ਪਿਛਲੇ ਤਿੰਨ ਦਿਨਾਂ ਤੋਂ ਨਹੀਂ ਆ ਰਿਹਾ। ਅਜਿਹੇ 'ਚ ਜੇਕਰ ਮੈਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਰਾਜਪਾਲ ਸੀ ਤਾਂ ਮੈਂ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਭੰਗ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੇਰੇ ਕਾਰਜਕਾਲ ਦੌਰਾਨ ਧਾਰਾ 370 ਨੂੰ ਵੀ ਹਟਾ ਦਿੱਤਾ ਗਿਆ ਸੀ।
Satya Pal Malik
ਦੱਸ ਦਈਏ ਕਿ ਹੁਣ ਤੱਕ ਜੰਮੂ-ਕਸ਼ਮੀਰ 'ਚ ਜਿੰਨੇ ਵੀ ਐੱਲ.ਜੀ. ਅਜਿਹੇ 'ਚ ਮੈਨੂੰ ਸਮਝ ਨਹੀਂ ਆ ਰਿਹਾ ਕਿ ਮੇਰੀ ਸੁਰੱਖਿਆ ਕਿਉਂ ਹਟਾਈ ਗਈ। ਸੁਰੱਖਿਆ ਨਾ ਮਿਲਣ ਦੀ ਸੂਰਤ ਵਿੱਚ ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਮੈਂ ਇਸ ਲਈ ਕੇਂਦਰ ਹੀ ਜ਼ਿੰਮੇਵਾਰ ਹੋਵੇਗੀ। ਗੌਰਤਲਾਬ ਹੈ ਕਿ ਸੱਤਿਆਪਾਲ ਮਲਿਕ ਪਿਛਲੇ ਕਾਫੀ ਸਮੇਂ ਤੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਖਾਸ ਕਰਕੇ ਕਿਸਾਨਾਂ ਸਬੰਧੀ ਬਣੇ ਕਾਨੂੰਨ ਦੇ ਖਿਲਾਫ ਬੋਲਦੇ ਆ ਰਹੇ ਹਨ।
ਉਨ੍ਹਾਂ ਨੇ ਪਿਛਲੇ ਸਾਲ ਪੀਐਮ ਮੋਦੀ ਨੂੰ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸੱਤਾ ਸਥਾਈ ਨਹੀਂ ਹੈ ਅਤੇ ਇਹ ਆਉਂਦੀ-ਜਾਂਦੀ ਰਹਿੰਦੀ ਹੈ। ਇਸ ਦੇ ਨਾਲ ਹੀ ਸਿਪਾਹੀਆਂ ਦੀ ਭਰਤੀ ਦੀ 'ਅਗਨੀਪਥ' ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਫੌਜ ਕਮਜ਼ੋਰ ਹੋਵੇਗੀ ਅਤੇ ਤਿੰਨ ਸਾਲ ਦੀ ਨੌਕਰੀ ਕਰਨ ਵਾਲੇ ਫੌਜੀ 'ਚ ਕੁਰਬਾਨੀ ਦੀ ਭਾਵਨਾ ਨਹੀਂ ਰਹੇਗੀ।