Delhi Liquor Scam: ED ਦੇ ਸੰਮਨ ਖਿਲਾਫ਼ ਸੈਸ਼ਨ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ
Published : Mar 14, 2024, 11:10 am IST
Updated : Mar 14, 2024, 11:10 am IST
SHARE ARTICLE
Arvind Kejriwal
Arvind Kejriwal

ਅਦਾਲਤ ਨੇ 16 ਮਾਰਚ ਨੂੰ ਪੇਸ਼ ਹੋਣ ਦੇ ਦਿੱਤੇ ਸੀ ਹੁਕਮ

Delhi Liquor Scam: ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੈਸ਼ਨ ਕੋਰਟ ਦੇ ਉਸ ਹੁਕਮ ਦੇ ਖਿਲਾਫ਼ ਸੁਪਰੀਮ ਕੋਰਟ ਪਹੁੰਚ ਗਏ ਹਨ, ਜਿਸ ਵਿਚ ਉਨ੍ਹਾਂ ਨੂੰ 16 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਸੈਸ਼ਨ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਈਡੀ ਕੇਜਰੀਵਾਲ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਇਸ ਲਈ ਉਨਾਂ ਨੂੰ ਕੁੱਲ 8 ਸੰਮਨ ਜਾਰੀ ਕੀਤੇ ਗਏ ਹਨ ਪਰ ਅਰਵਿੰਦ ਕੇਜਰੀਵਾਲ ਨੇ ਇਹਨਾਂ ਸੰਮਨਾਂ ਨੂੰ ਲੈ ਕੇ ਕਿਹਾ ਸੀ ਕਿ ਇਹ ਸਮਨ ਗੈਰ ਕਾਨੂੰਨੀ ਹਨ ਪਰ ਉਹ ਫਿਰ ਵੀ ਇਹਨਾਂ ਸੰਮਨਾਂ ਦਾ ਜਵਾਬ ਦਣਗੇ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਾਲ ਹੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਦਿੱਲੀ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਦੁਆਰਾ ਜਾਰੀ ਸੰਮਨ ਦੀ ਪਾਲਣਾ ਨਾ ਕਰਨ ਲਈ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। 

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿਚ ਈਡੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈਡੀ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਦੂਜੀ ਸ਼ਿਕਾਇਤ ਦੇ ਨਾਲ 7 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿਚ ਦਾਖਲ ਕੀਤਾ ਸੀ।  

 (For more news apart from Arvind Kejriwal reached session court against ED summons  News in Punjabi, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement